ਐੱਫਆਈਆਰ ਮਾਮਲਾ: ਐਡੀਟਰਜ਼ ਗਿਲਡ ਦੀ ਪਟੀਸ਼ਨ ’ਤੇ ਸੁਣਵਾਈ ਸੋਮਵਾਰ ਨੂੰ

0
239


ਨਵੀਂ ਦਿੱਲੀ, 10 ਸਤੰਬਰ

ਸੁਪਰੀਮ ਕੋਰਟ ਵੱਲੋਂ ਐਡੀਟਰਜ਼ ਗਿਲਡ ਆਫ ਇੰਡੀਆ (ਈਜੀਆਈ) ਦੀ ਉਸ ਦੇ ਕੁਝ ਮੈਂਬਰਾਂ ਖ਼ਿਲਾਫ਼ ਮਨੀਪੁਰ ’ਚ ਦਰਜ ਐੱਫਆਈਆਰਜ਼ ’ਚ ਸਖ਼ਤ ਕਾਰਵਾਈ ਤੋਂ ਸੁਰੱਖਿਆ ਦੀ ਮੰਗ ਵਾਲੀ ਪਟੀਸ਼ਨ ’ਤੇ ਸੋਮਵਾਰ 11 ਸਤੰਬਰ ਨੂੰ ਸੁਣਵਾਈ ਕੀਤੀ ਜਾਵੇਗੀ। ਚੀਫ ਜਸਟਿਸ ਡੀ.ਵਾਈ. ਚੰਦਰਚੂੜ ਦੀ ਅਗਵਾਈ ਵਾਲਾ ਬੈਂਚ ਮਾਮਲੇ ਦੀ ਸੁਣਵਾਈ ਕਰ ਸਕਦਾ ਹੈ। ਉੱਚ ਅਦਾਲਤ ਨੇ 6 ਸਤੰਬਰ ਨੂੰ ਐਡੀਟਰਜ਼ ਗਿਲਡ ਆਫ ਇੰਡੀਆ ਦੇ ਚਾਰ ਮੈਂਬਰਾਂ ਨੂੰ ਰਾਹਤ ਦਿੰਦਿਆਂ ਮਨੀਪੁਰ ਪੁਲੀਸ ਨੂੰ 11 ਸਤੰਬਰ ਤੱਕ ਉਨ੍ਹਾਂ ਖ਼ਿਲਾਫ਼ ਕੋਈ ਸਖਤ ਕਾਰਵਾਈ ਨਾ ਕਰਨ ਦੇ ਨਿਰਦੇਸ਼ ਦਿੱਤਾ ਸੀ। – ਪੀਟੀਆਈ



News Source link