43.2 C
Patiāla
Thursday, May 16, 2024

ਸਿਰਸਾ: ਆਸ਼ਾ ਵਰਕਰਾਂ ਨੇ ਉਪ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ – punjabitribuneonline.com

Must read


ਪ੍ਰਭੂ ਦਿਆਲ

ਸਿਰਸਾ, 11 ਸਤੰਬਰ

ਸਰਕਾਰੀ ਕਰਮਚਾਰੀ ਦੇ ਦਰਜਾ ਤੇ ਹੋਰ ਮੰਗਾਂ ਦੀ ਪੂਰਤੀ ਲਈ ਕਈ ਦਿਨਾਂ ਤੋਂ ਮਿੰਨੀ ਸਕੱਤਰੇਤ ’ਚ ਧਰਨਾ ਦੇ ਰਹੀਆਂ ਆਸ਼ਾ ਵਰਕਰਾਂ ਨੇ ਅੱਜ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਦੀ ਕੋਠੀ ਦਾ ਘਿਰਾਓ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀ ਆਸ਼ਾ ਵਰਕਰਾਂ ਨੇ ਸਰਕਾਰ ਨਾਅਰੇਬਾਜ਼ੀ ਕੀਤੀ ਅਤੇ ਉਪ ਮੁੱਖ ਮੰਤਰੀ ਦੇ ਨਾਂ ਐੱਸਡੀਐੱਮ ਨੂੰ ਮੰਗ ਪੱਤਰ ਸੌਂਪਿਆ। ਆਪਣੀਆਂ ਮੰਗਾਂ ਨੂੰ ਲੈ ਕੇ ਆਸ਼ਾ ਵਰਕਰਜ਼ ਯੂਨੀਅਨ ਨਾਲ ਜੁੜੀਆਂ ਆਸ਼ਾ ਵਰਕਰ ਮਿੰਨੀ ਸਕੱਤਰੇਤ ਦੇ ਬਾਹਰ ਇਕੱਠੀਆਂ ਹੋਈਆਂ ਜਿਥੋਂ ਪ੍ਰਦਰਸ਼ਨ ਕਰਦੀਆਂ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਦੀ ਕੋਠੀ ਪੁੱਜੀਆਂ। ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਦਰਸ਼ਨ, ਸ਼ਿਮਲਾ ਝੌਂਪੜਾ, ਪਿੰਕੀ ਨੇ ਕਿਹਾ ਕਿ ਆਸ਼ਾ ਵਰਕਰ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 34 ਦਿਨਾਂ ਤੋਂ ਸੰਘਰਸ਼ ਕਰ ਰਹੀਆਂ ਹਨ ਪਰ ਸਰਕਾਰ ਸੰਘਰਸ਼ ਨੂੰ ਅਣਗੌਲਿਆਂ ਕਰ ਰਹੀ ਹੈ। ਇਸ ਮੌਕੇ ਪ੍ਰਵੀਨ, ਪਿੰਕੀ, ਮੀਨਾਕਸ਼ੀ, ਆਸ਼ਾ ਰਾਣੀ, ਸੀਟੂ ਦੇ ਜ਼ਿਲ੍ਹਾ ਪ੍ਰਧਾਨ ਕ੍ਰਿਪਾ ਸ਼ੰਕਰ ਤ੍ਰਿਪਾਠੀ ਤੇ ਵਿਜੇ ਢੁਕੜਾ ਨੇ ਸੰਬੋਧਨ ਕੀਤਾ। ਇਸ ਦੌਰਾਨ ਜ਼ਿਲ੍ਹੇ ਭਰ ਦੀਆਂ ਆਸ਼ਾ ਵਰਕਰਾਂ ਵੱਡੀ ਗਿਣਤੀ ’ਚ ਮੌਜੂਦ ਸਨ।



News Source link

- Advertisement -

More articles

- Advertisement -

Latest article