ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦਾ ਸਨਮਾਨ

Must read


ਪੱਤਰ ਪ੍ਰੇਰਕ

ਭਵਾਨੀਗੜ੍ਹ, 25 ਸਤੰਬਰ

ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਚਲਾਈ ਮੁਹਿੰਮ ਤਹਿਤ ਅੱਜ ਐਸਡੀਐਮ ਭਵਾਨੀਗੜ੍ਹ ਵਿਨੀਤ ਕੁਮਾਰ ਵੱਲੋਂ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਬਲਾਕ ਦੇ ਅੱਗ ਨਾ ਲਾਉਣ ਵਾਲੇ 10 ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਸਡੀਐਮ ਵਿਨੀਤ ਕੁਮਾਰ ਨੇ ਸਨਮਾਨ ਪੱਤਰ ਪ੍ਰਾਪਤ ਕਰਨ ਵਾਲੇ ਕਿਸਾਨਾਂ ਨੂੰ ਵਧਾਈ ਦਿੱਤੀ ਅਤੇ ਕਿਸਾਨਾਂ ਦੁਆਰਾ ਝੋਨੇ ਦੀ ਰਹਿੰਦ ਖੂੰਹਦ ਦੀ ਸਾਂਭ ਸੰਭਾਲ ਲਈ ਵਰਤੇ ਜਾਂਦੇ ਵੱਖ ਵੱਖ ਤਰੀਕਿਆਂ ਬਾਰੇ ਪੱਖ ਜਾਣਿਆ। ਉਨ੍ਹਾਂ ਕਿਹਾ ਕਿ ਇਸ ਸਨਮਾਨ ਦਾ ਮਕਸਦ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦਾ ਹੌਂਸਲਾ ਵਧਾਉਣਾ ਅਤੇ ਹੋਰ ਕਿਸਾਨਾਂ ਨੂੰ ਵੀ ਪ੍ਰੇਰਿਤ ਕਰਨਾ ਹੈ। ਖੇਤੀਬਾੜੀ ਵਿਕਾਸ ਅਫ਼ਸਰ ਡਾ. ਮਨਦੀਪ ਸਿੰਘ ਨੇ ਕਿਸਾਨਾਂ ਦਾ ਧੰਨਵਾਦ ਕੀਤਾ।



News Source link

- Advertisement -

More articles

- Advertisement -

Latest article