31.2 C
Patiāla
Tuesday, May 14, 2024

ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਈਡੀ ਨੇ ਆਪ ਨੇਤਾ ਸੰਜੈ ਸਿੰਘ ਦੇ ਟਿਕਾਣਿਆਂ ’ਤੇ ਛਾਪੇ ਮਾਰੇ

Must read


ਨਵੀਂ ਦਿੱਲੀ, 4 ਅਕਤੂਬਰ

ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸਵੇਰੇ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੰਜੈ ਸਿੰਘ ਦੇ ਘਰ ਛਾਪਾ ਮਾਰਿਆ। ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਦੇ ਸਿਲਸਿਲੇ ‘ਚ ਕੁਝ ਹੋਰ ਲੋਕਾਂ ਦੇ ਟਿਕਾਣਿਆਂ ‘ਤੇ ਵੀ ਛਾਪੇਮਾਰੀ ਕੀਤੀ ਗਈ। ਸੰਜੈ ਸਿੰਘ (51) ‘ਆਪ’ ਦੇ ਰਾਜ ਸਭਾ ਮੈਂਬਰ ਹਨ। ਈਡੀ ਨੇ ਇਸ ਮਾਮਲੇ ਵਿੱਚ ਪਹਿਲਾਂ ਉਨ੍ਹਾਂ ਦੇ ਸਟਾਫ਼ ਅਤੇ ਉਨ੍ਹਾਂ ਨਾਲ ਜੁੜੇ ਹੋਰ ਲੋਕਾਂ ਤੋਂ ਪੁੱਛ ਪੜਤਾਲ ਕੀਤੀ ਸੀ। ਦੋਸ਼ ਹੈ ਕਿ ਸ਼ਰਾਬ ਦੇ ਵਪਾਰੀਆਂ ਨੂੰ ਲਾਇਸੈਂਸ ਦੇਣ ਲਈ 2021-22 ਲਈ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਨੇ ਧੜੇਬੰਦੀ ਨੂੰ ਉਤਸ਼ਾਹਿਤ ਕੀਤਾ ਅਤੇ ਕੁਝ ਡੀਲਰਾਂ ਨੂੰ ਫਾਇਦਾ ਪਹੁੰਚਾਇਆ, ਜਿਸ ਲਈ ਕਥਿਤ ਤੌਰ ‘ਤੇ ਰਿਸ਼ਵਤ ਦਿੱਤੀ। ‘ਆਪ’ ਨੇ ਇਸ ਦੋਸ਼ ਤੋਂ ਇਨਕਾਰ ਕੀਤਾ ਹੈ।



News Source link

- Advertisement -

More articles

- Advertisement -

Latest article