39.3 C
Patiāla
Saturday, May 11, 2024

ਰਾਸ਼ਟਰਪਤੀ ਮੁਰਮੂ ਦੋ ਦਿਨਾਂ ਦੇ ਜੰਮੂ-ਕਸ਼ਮੀਰ ਦੌਰੇ ’ਤੇ, ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ

Must read


ਸ੍ਰੀਨਗਰ, 11 ਅਕਤੂਬਰ

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ ‘ਤੇ ਇੱਥੇ ਪਹੁੰਚਣ ਤੋਂ ਬਾਅਦ ਫੌਜ ਦੇ ਹੈੱਡਕੁਆਰਟਰ ਦਾ ਦੌਰਾ ਕੀਤਾ ਅਤੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰਪਤੀ ਸ੍ਰੀਨਗਰ ਹਵਾਈ ਅੱਡੇ ‘ਤੇ ਪਹੁੰਚੀ, ਜਿੱਥੇ ਉਪ ਰਾਜਪਾਲ ਮਨੋਜ ਸਨਿਹਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਕੇਂਦਰ ਸ਼ਾਸਤ ਪ੍ਰਦੇਸ਼ ਦੀ ਪਹਿਲੀ ਫੇਰੀ ਮੌਕੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ। ਇਸ ਤੋਂ ਬਾਅਦ ਮੁਰਮੂ ਫੌਜ ਦੀ 15ਵੀਂ ਕੋਰ ਦੇ ਹੈੱਡਕੁਆਰਟਰ ਬਾਦਾਮੀਬਾਗ ਛਾਉਣੀ ਗਈ, ਜਿੱਥੇ ਉਨ੍ਹਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।



News Source link

- Advertisement -

More articles

- Advertisement -

Latest article