45.8 C
Patiāla
Saturday, May 18, 2024

ਸੰਗਰੂਰ: ਕਰੋਨਾ ਦੇ ਕਿਸੇ ਵੀ ਪ੍ਰਭਾਵ ਨੂੰ ਰੋਕਣ ਲਈ ਜ਼ਿਲ੍ਹੇ ’ਚ ਰੈਪਿਡ ਰਿਸਪਾਂਸ ਟੀਮਾਂ ਕਾਇਮ

Must read


ਗੁਰਦੀਪ ਸਿੰਘ ਲਾਲੀ

ਸੰਗਰੂਰ, 22 ਦਸੰਬਰ

ਕਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਜੇਐੱਨ-1 ਬਾਰੇ ਜ਼ਿਲ੍ਹਾ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਵਿਭਾਗ ਨੂੰ ਵਧੇਰੇ ਚੌਕਸ ਰਹਿਣ ਦੀ ਹਦਾਇਤ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਵੇਰੀਐਂਟ ਤੋਂ ਲੋਕਾਂ ਨੂੰ ਫਿਲਹਾਲ ਕਿਸੇ ਵੀ ਤਰ੍ਹਾਂ ਨਾਲ ਡਰਨ ਦੀ ਲੋੜ ਨਹੀਂ ਹੈ ਪਰ ਫਿਰ ਵੀ ਸਿਹਤ ਵਿਭਾਗ ਨੂੰ ਅਹਿਤਿਆਤੀ ਤੌਰ ’ਤੇ ਇਸਦਾ ਕੋਈ ਵੀ ਕੇਸ ਸਾਹਮਣੇ ਆਉਣ ਦੀ ਸੂਰਤ ਵਿੱਚ ਇਸ ਨਾਲ ਫੌਰੀ ਨਜਿੱਠਣ ਦੇ ਢੁਕਵੇਂ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਏ ਜਾਣ ਦੀ ਲੋੜ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਇਸ ਵੇਰੀਐਂਟ ਦਾ ਹਾਲੇ ਤੱਕ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ ਪਰ ਸਿਹਤ ਵਿਭਾਗ ਦੀਆਂ ਪਹਿਲਾਂ ਤੋਂ ਜਾਰੀ ਸਲਾਹਾਂ ਮੁਤਾਬਕ ਲੋਕਾਂ ਨੂੰ ਵਾਰ ਵਾਰ ਹੱਥ ਧੋਣੇ ਚਾਹੀਦੇ ਹਨ ਅਤੇ ਬਹੁਤੀ ਭੀੜ ਵਾਲੇ ਸਥਾਨਾਂ ’ਤੇ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਕਿਰਪਾਲ ਸਿੰਘ ਨੇ ਦੱਸਿਆ ਕਿ ਕਰੋਨਾ ਵਾਇਰਸ ਦੇ ਕਿਸੇ ਵੀ ਤਰ੍ਹਾਂ ਦੇ ਪ੍ਰਭਾਵ ਨੂੰ ਰੋਕਣ ਲਈ ਜ਼ਿਲ੍ਹੇ ਵਿੱਚ ਰੈਪਿਡ ਰਿਸਪਾਂਸ ਟੀਮਾਂ ਦਾ ਗਠਨ ਕੀਤਾ ਜਾ ਚੁੱਕਾ ਹੈ। ਜ਼ਿਲ੍ਹਾ ਹਸਪਤਾਲ ਸਮੇਤ ਹੋਰ ਸਿਹਤ ਸੰਸਥਾਵਾਂ ਵਿੱਚ ਲੋੜ ਮੁਤਾਬਕ ਬੈਡਾਂ ਦਾ ਪ੍ਰਬੰਧ ਅਹਿਤਿਆਤੀ ਪੱਧਰ ’ਤੇ ਕੀਤਾ ਜਾ ਚੁੱਕਾ ਹੈ ਅਤੇ ਹਸਪਤਾਲਾਂ ਵਿੱਚ ਲੋੜੀਂਦੀ ਮਾਤਰਾ ਵਿੱਚ ਆਕਸੀਜਨ ਸਿਲੰਡਰ, ਪਲਸ ਆਕਸੀਮੀਟਰ, ਆਕਸੀਜਨ ਕੰਸਟਰੇਟਰ ਤੇ ਐਮਰਜੈਂਸੀ ਦਵਾਈਆਂ ਉਪਲਬੱਧ ਹਨ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਜਸਪਿੰਦਰ ਸਿੰਘ ਤੇ ਦੇਵਦਰਸ਼ਦੀਪ ਸਿੰਘ, ਐੱਸਡੀਐੱਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐੱਸਡੀਐੱਮ ਧੂਰੀ ਅਮਿਤ ਗੁਪਤਾ, ਐੱਸਡੀਐੱਮ ਭਵਾਨੀਗੜ੍ਹ ਵਿਨੀਤ ਕੁਮਾਰ, ਐੱਸਡੀਐੱਮ ਦਿੜ੍ਹਬਾ ਰਾਜੇਸ਼ ਸ਼ਰਮਾ, ਐੱਸਡੀਐੱਮ ਲਹਿਰਾ ਸੂਬਾ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਕਾਸ ਧੀਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਇੰਦਰਜੀਤ ਸਿੰਗਲਾ, ਐਪੀਡੋਮੋਲੋਜਿਸਟ ਡਾ. ਉਪਾਸਨਾ ਬਿੰਦਰਾ ਸਮੇਤ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਹਾਜ਼ਰ ਸਨ।



News Source link

- Advertisement -

More articles

- Advertisement -

Latest article