41.2 C
Patiāla
Friday, May 17, 2024

ਸੰਯੁਕਤ ਕਿਸਾਨ ਮੋਰਚਾ ਵੱਲੋਂ 26 ਫਰਵਰੀ ਨੂੰ ‘ਦਿੱਲੀ ਚੱਲੋ’ ਦਾ ਸੱਦਾ – punjabitribuneonline.com

Must read


ਬੰਗਲੂਰੂ, 24 ਦਸੰਬਰ

ਕਿਸਾਨਾਂ ਦੀ ਜਥੇਬੰਦੀ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਨੇ ਅੱਜ 7 ਮੁੱਖ ਮੰਗਾਂ ਨੂੰ ਲੈ ਕੇ 26 ਫਰਵਰੀ ਨੂੰ ‘ਦਿੱਲੀ ਚੱਲੋ’ ਦਾ ਸੱਦਾ ਦਿੱਤਾ ਹੈ। ਇਸ ਦੇ ਮੱਦੇਨਜ਼ਰ ਅਗਲੇ ਡੇਢ ਮਹੀਨੇ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ 15 ਹੋਰ ‘ਕਿਸਾਨ ਮਹਾਪੰਚਾਇਤਾਂ’ ਕਰਵਾਈਆਂ ਜਾਣਗੀਆਂ। ਬੀਤੇ 15 ਦਿਨਾਂ ਵਿੱਚ ਛੇ ਕਿਸਾਨ ਮਹਾਪੰਚਾਇਤਾਂ ਪਹਿਲਾਂ ਹੀ ਕੀਤੀਆਂ ਜਾ ਚੁੱਕੀਆਂ ਹਨ। ਆਪਣੇ ਅਗਲੇ ਪ੍ਰੋਗਰਾਮ ਦਾ ਐਲਾਨ ਕਰਦਿਆਂ ਕਿਸਾਨ ਆਗੂਆਂ ਨੇ ਦੇਸ਼ ਦੀਆਂ ਜਮਹੂਰੀ ਅਤੇ ਧਰਮ ਨਿਰਪੱਖ ਕਦਰਾਂ-ਕੀਮਤਾਂ ਦੀ ਰਾਖੀ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਦੋਵਾਂ ਸਦਨਾਂ ’ਚ ਵਿਰੋਧੀ ਧਿਰਾਂ ਦੇ ਆਗੂਆਂ ਦੀ ਮੁਅੱਤਲੀ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਨ ਨੂੰ ‘ਬਚਾਉਣ’ ਲਈ ਓਲੰਪੀਅਨ ਪਹਿਲਵਾਨਾਂ ਪ੍ਰਤੀ ਸਰਕਾਰ ਦਾ ਕਥਿਤ ‘ਮਾੜਾ ਰਵੱਈਆ’ ਸਾਡੀਆਂ ਲੋਕਤੰਤਰੀ ਕਦਰਾਂ-ਕੀਮਤਾਂ ਦੇ ਉਲਟ ਹੈ। -ਏਜੰਸੀ



News Source link

- Advertisement -

More articles

- Advertisement -

Latest article