36 C
Patiāla
Wednesday, May 8, 2024

ਅੰਮ੍ਰਿਤਸਰ: ਗੁਰਦੁਆਰਾ ਮੰਜੀ ਸਾਹਿਬ ਤੇ ਅਕਾਲ ਤਖ਼ਤ ’ਤੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਸ਼ਾਹਦਤ ਨੂੰ ਸ਼ਰਧਾ ਤੇ ਸਤਿਕਾਰ ਭੇਟ

Must read


ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 28 ਦਸੰਬਰ

ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਦੀਆਂ ਸ਼ਹਾਦਤਾਂ ਨੂੰ ਸਮਰਪਿਤ ਇਥੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਅਕਾਲ ਤਖ਼ਤ ਦੇ ਆਦੇਸ਼ ਅਨੁਸਾਰ 10 ਮਿੰਟ ਲਈ ਮੂਲਮੰਤਰ ਅਤੇ ਗੁਰਮੰਤਰ ਦਾ ਜਾਪ ਕਰਕੇ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਇਸ ਮੌਕੇ ਹਜ਼ੂਰੀ ਰਾਗੀ ਜਥੇ ਵੱਲੋਂ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ। ਸ਼ਹੀਦੀ ਦਿਹਾੜੇ ਦੇ ਇਤਿਹਾਸ ਸਬੰਧੀ ਸੱਚਖੰਡ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜਿੰਦਰ ਸਿੰਘ ਨੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਸ਼ਹਾਦਤ ਸਦਕਾ ਸਿੱਖ ਕੌਮ ਦੀ ਨੀਂਹ ਮਜ਼ਬੂਤ ਹੈ ਅਤੇ ਸੰਗਤ ਨੂੰ ਇਨ੍ਹਾਂ ਦੀਆਂ ਸ਼ਹਾਦਤਾਂ ਤੋਂ ਪ੍ਰੇਰਣਾ ਲੈ ਕੇ ਗੁਰਸਿੱਖੀ ਜੀਵਨ ਪਰਪੱਕਤਾ ਨਾਲ ਜਿਊਣਾ ਚਾਹੀਦਾ ਹੈ। ਇਸ ਮੌਕੇ ਦੀਵਾਨ ਟੋਡਰ ਮਲ ਨੂੰ ਵੀ ਯਾਦ ਕੀਤਾ, ਜਿਨ੍ਹਾਂ ਨੇ ਸਾਹਿਬਜ਼ਾਦਿਆਂ ਅਤੇ ਮਾਤਾ ਜੀ ਦੇ ਸਸਕਾਰ ਲਈ ਜ਼ਮੀਨ ਮੁੱਲ ਖਰੀਦ ਕੇ ਗੁਰੂ ਘਰ ਦੀ ਸੇਵਾ ਕੀਤੀ ਤੇ ਸ਼ਹਾਦਤ ਪ੍ਰਾਪਤ ਕੀਤੀ। ਇਸ ਮੌਕੇ ਅਕਾਲ ਤਖ਼ਤ ਵਿਖੇ ਵੀ ਮੂਲ ਮੰਤਰ ਅਤੇ ਗੁਰਮੰਤਰ ਦੇ ਜਾਪ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ।



News Source link

- Advertisement -

More articles

- Advertisement -

Latest article