45.8 C
Patiāla
Saturday, May 18, 2024

ਸਾਬਕਾ ਐੱਸਐੱਸਪੀ ਦੇ ਕਾਤਲਾਂ ਦੀ ਸੂਹ ਦੇਣ ਵਾਲੇ ਨੂੰ ਨਕਦ ਇਨਾਮ ਦਾ ਐਲਾਨ

Must read


ਸ੍ਰੀਨਗਰ, 29 ਦਸੰਬਰ

ਜੰਮੂ ਕਸ਼ਮੀਰ ਪੁਲੀਸ ਨੇ ਬਾਰਾਮੁੱਲਾ ਜ਼ਿਲ੍ਹੇ ਵਿੱਚ ਸਾਬਕਾ ਐੱਸਐੱਸਪੀ ਦੀ ਹੱਤਿਆ ਨਾਲ ਸਬੰਧਤ ਮਾਮਲੇ ਦੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇਣ ਵਾਲਿਆਂ ਨੂੰ ਪੰਜ ਲੱਖ ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਅਤਿਵਾਦੀਆਂ ਨੇ ਬੀਤੇ ਐਤਵਾਰ ਸਾਬਕਾ ਪੁਲੀਸ ਅਧਿਕਾਰੀ ਮੁਹੰਮਦ ਸ਼ਫੀ ਮੀਰ (72) ਦੀ ਉਸ ਸਮੇਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ, ਜਦੋਂ ਉਹ ਮਸਜਿਦ ਤੋਂ ਬਾਹਰ ਆ ਰਹੇ ਸਨ। ਪੁਲੀਸ ਵੱਲੋਂ ਜਾਰੀ ਪੋਸਟਰ ਵਿੱਚ ਕਿਹਾ ਗਿਆ, ‘‘ਮੀਰ ਦੇ ਕਾਤਲਾਂ ਸਬੰਧੀ ਕਿਸੇ ਤਰ੍ਹਾਂ ਦੀ ਢੁਕਵੀਂ ਜਾਣਕਾਰੀ ਦੇਣ ਵਾਲੇ ਵਿਅਕਤੀ ਨੂੰ ਪੰਜ ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ।’’ ਪੁਲੀਸ ਨੇ ਦੱਸਿਆ ਕਿ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ।  -ਪੀਟੀਆਈ



News Source link

- Advertisement -

More articles

- Advertisement -

Latest article