41.4 C
Patiāla
Tuesday, May 14, 2024

ਸਮਾਜਿਕ ਸੁਰੱਖਿਆ ਵਿਭਾਗ ਨੇ ਵਾਹਨਾਂ ’ਤੇ ਰਿਫਲੈਕਟਰ ਲਾਏ

Must read


ਖੇਤਰੀ ਪ੍ਰਤੀਨਿਧ

ਪਟਿਆਲਾ, 3 ਜਨਵਰੀ

ਧੁੰਦ ਦੇ ਮੌਸਮ ਨੂੰ ਵੇਖਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਪਟਿਆਲਾ ਵੱਲੋਂ ਜ਼ਿਲ੍ਹਾ ਟਰੈਫ਼ਿਕ ਪੁਲੀਸ ਪਟਿਆਲਾ ਦੇ ਸਹਿਯੋਗ ਨਾਲ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਗੱਡੀਆਂ ’ਤੇ ਰਿਫ਼ਲੈਕਟਰ ਲਗਾਏ ਗਏ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਬੈਂਸ, ਨਸ਼ਾ ਮੁਕਤ ਭਾਰਤ ਮੁਹਿੰਮ ਦੇ ਮੈਂਬਰ ਪਰਮਿੰਦਰ ਭਲਵਾਨ ਅਤੇ ਜਤਵਿੰਦਰ ਗਰੇਵਾਲ, ਏਐਸਆਈ ਧਰਮਪਾਲ ਤੇ ਰੁਦਰਪ੍ਰਤਾਪ ਸਿੰਘ ਆਦਿ ਵੀ ਮੌਜੂਦ ਸਨ। ਇਸ ਮੌਕੇ ਵਰਿੰਦਰ ਸਿੰਘ ਬੈਂਸ ਨੇ ਵਾਹਨਾਂ ’ਤੇ ਰਿਫ਼ਲੈਕਟਰ ਲਗਾਉਣ ਵਾਲੀਆਂ ਸੰਸਥਾਵਾਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਧੁੰਦ ਦੇ ਮੌਸਮ ਨੂੰ ਦੇਖਦੇ ਹੋਏ ਵਾਹਨ ਚਾਲਕ ਆਪਣੇ ਵਾਹਨਾਂ ’ਤੇ ਰਿਫਲੈਕਟਰ ਜ਼ਰੂਰ ਲਾਉਣ ਅਤੇ ਵਾਹਨ ਵੀ ਪੂਰੀ ਸੂਝ-ਬੂਝ ਨਾਲ ਚਲਾਉਣ। ਇਸ ਤੋਂ ਇਲਾਵਾ ਟਰੈਫਿਕ ਪੁਲੀਸ ਸਿਟੀ 2 ਦੇ ਇੰਚਾਰਜ ਬਲਜੀਤ ਸਿੰਘ ਦੀ ਅਗਵਾਈ ਹੇਠਾਂ ਵੀ ਟਰੈਫਿਕ ਮੁਲਾਜ਼ਮਾਂ ਵੱਲੋਂ ਵਾਹਨਾਂ ’ਤੇ ਰਿਫਲੈਕਟਰ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਜਿਸ ਦੌਰਾਨ ਨਾਕੇ ’ਤੇ ਬਿਨਾਂ ਰਿਫਲੈਕਟਰ ਵਾਲੇ ਵਾਹਨ ਪੁੱਜਣ ’ਤੇ ਉਨ੍ਹਾਂ ਨੂੰ ਰੋਕ ਕੇ ਪੁਲੀਸ ਮੁਲਾਜ਼ਮਾਂ ਵੱਲੋਂ ਰਿਫਲੈਕਟਰ ਲਾਏ ਜਾ ਰਹੇ ਹਨ।



News Source link

- Advertisement -

More articles

- Advertisement -

Latest article