30.1 C
Patiāla
Saturday, May 11, 2024

ਮੰਨੂ ਮਹਾਵਾ ਗਰੋਹ ਦੇ ਤਿੰਨ ਮੈਂਬਰ ਸਾਢੇ ਤਿੰਨ ਕਿੱਲੋ ਹੈਰੋਇਨ ਸਣੇ ਕਾਬੂ – punjabitribuneonline.com

Must read


ਟ੍ਰਿਬਿਉੂਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 8 ਜਨਵਰੀ

ਇੱਥੋਂ ਦੀ ਪੁਲੀਸ ਨੇ 19 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਦੀ ਜਾਂਚ ਕਰਦਿਆਂ ਮੰਨੂ ਮਹਾਵਾ ਗਰੋਹ ਦੇ ਤਿੰਨ ਹੋਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਸਾਢੇ ਤਿੰਨ ਕਿੱਲੋ ਹੋਰ ਹੈਰੋਇਨ ਬਰਾਮਦ ਕੀਤੀ ਹੈ। ਇਸ ਕੇਸ ਵਿੱਚ ਹੁਣ ਤਕ 22.5 ਕਿੱਲੋ ਹੈਰੋਇਨ ਬਰਾਮਦ ਹੋ ਚੁੱਕੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਕੇਸ ਵਿਚ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਰਾਜ ਸਿੰਘ ਉਰਫ ਕਾਕਾ, ਅਨਮੋਲ ਸਿੰਘ ਉਰਫ ਲਾਲੂ ਅਤੇ ਸਰਬਜੀਤ ਸਿੰਘ ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਤਿੰਨ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਕੁੱਲ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਗਿਣਤੀ 10 ਹੋ ਗਈ ਹੈ। ਪੁਲੀਸ ਨੇ ਇਨ੍ਹਾਂ ਕੋਲੋਂ .30 ਬੋਰ ਦੇ 10 ਕਾਰਤੂਸ ਅਤੇ 9 ਐਮ.ਐਮ ਦੇ 9 ਕਾਰਤੂਸ ਅਤੇ ਇੱਕ ਕਾਰ ਵੀ ਬਰਾਮਦ ਕੀਤੀ ਹੈ।

 



News Source link

- Advertisement -

More articles

- Advertisement -

Latest article