41.6 C
Patiāla
Saturday, May 18, 2024

ਉੱਤਰ ਪ੍ਰਦੇਸ਼ ’ਚ 22 ਨੂੰ ਸਾਰੀਆਂ ਸਿੱਖਿਆ ਸੰਸਥਾਵਾਂ ’ਚ ਛੁੱਟੀ ਦਾ ਐਲਾਨ

Must read


ਲਖਨਊ, 9 ਜਨਵਰੀ

ਅਯੁੱਧਿਆ ’ਚ ਰਾਮ ਮੰਦਰ ਦੇ ਉਦਘਾਟਨ ਸਮਾਰੋਹ ਦੇ ਮੱਦੇਨਜ਼ਰ ਉੱਤਰ ਪ੍ਰਦੇਸ਼ ਸਰਕਾਰ ਨੇ 22 ਜਨਵਰੀ ਨੂੰ ਸੂਬੇ ਦੀਆਂ ਸਾਰੀਆ ਸਿੱਖਿਆ ਸੰਸਥਾਵਾਂ ’ਚ ਛੁੱਟੀ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਯੋਗੀ ਅਦਿਤਿਆ ਨਾਥ ਨੇ ਕਿਹਾ ਕਿ ਇਸ ਪਵਿੱਤਰ ਦਿਹਾੜੇ ’ਤੇ ਸੂਬੇ ’ਚ ਸ਼ਰਾਬ ਦੀਆਂ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ। ਮੁੱਖ ਮੰਤਰੀ ਯੋਗੀ ਅਦਿਤਿਆ ਨਾਥ ਨੇ ਮੰਗਲਵਾਰ ਨੂੰ ਅਯੁੱਧਿਆ ਦੌਰੇ ਦੌਰਾਨ ਮੰਦਰ ਟਰੱਸਟ ਦੇ ਮੈਂਬਰਾਂ ਅਤੇ ਸ੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਅਤੇ ਉਦਘਾਟਨ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਟਰੱਸਟ ਨੂੰ ਸੁਰੱਖਿਆ ਪ੍ਰਬੰਧਾਂ ’ਚ ਸਹਿਯੋਗ ਅਤੇ ਹੋਰਨਾਂ ਪ੍ਰਬੰਧਾਂ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। -ਪੀਟੀਆਈ

 



News Source link

- Advertisement -

More articles

- Advertisement -

Latest article