41.2 C
Patiāla
Sunday, May 19, 2024

ਪ੍ਰਾਣ ਪ੍ਰਤਿਸ਼ਠਾ ਸਮਾਰੋਹ ਰੋਕਣ ਲਈ ਦੋ ਜਨਹਿੱਤ ਪਟੀਸ਼ਨਾਂ ਦਾਖਲ

Must read


ਪ੍ਰਯਾਗਰਾਜ, 18 ਜਨਵਰੀ

ਅਯੁੱਧਿਆ ਵਿੱਚ 22 ਜਨਵਰੀ ਨੂੰ ਰਾਮਲੱਲਾ ਮੰਦਰ ਦੇ ਹੋਣ ਵਾਲੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਨੂੰ ਰੋਕਣ ਸਬੰਧੀ ਅਲਾਹਬਾਦ ਹਾਈ ਕੋਰਟ ਵਿੱਚ ਦੋ ਜਨਹਿੱਤ ਪਟੀਸ਼ਨਾਂ ਦਾਖਲ ਕੀਤੀਆਂ ਗਈਆਂ ਹਨ। ਉੱਚ ਅਦਾਲਤ ਨੇ ਇਨ੍ਹਾਂ ਪਟੀਸ਼ਨਾਂ ਦੀ ਫੌਰੀ ਸੁਣਵਾਈ ਤੋਂ ਇਨਕਾਰ ਕਰਦਿਆਂ ਇਨ੍ਹਾਂ ਦੀ ਸੁਣਵਾਈ ਆਮ ਵਾਂਗ ਕਰਨ ਦੀ ਗੱਲ ਆਖੀ ਹੈ। ਗਾਜ਼ੀਆਬਾਦ ਦੇ ਭੋਲਾ ਸਿੰਘ ਵੱਲੋਂ ਦਾਇਰ ਕੀਤੀ ਗਈ ਪਹਿਲੀ ਪਟੀਸ਼ਨ ਵਿੱਚ ਹਾਈ ਕੋਰਟ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਦੀ ਸ਼ਮੂਲੀਅਤ ’ਤੇ ਰੋਕ ਲਗਾਈ ਜਾਵੇ। ਇਹ ਰੋਕ 2024 ਦੀਆਂ ਲੋਕ ਸਭਾ ਚੋਣਾਂ ਦੀ ਪ੍ਰਕਿਰਿਆ ਪੂਰੀ ਹੋਣ ਤੱਕ ਲਗਾਉਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨਰ ਨੇ ਮੰਦਰ ਅਜੇ ਵੀ ਨਿਰਮਾਣ ਅਧੀਨ ਹੋਣ ਦੀ ਗੱਲ ਆਖਦਿਆਂ 22 ਜਨਵਰੀ ਨੂੰ ਹੋਣ ਵਾਲੇ ਸਮਾਰੋਹ ’ਤੇ ਵੀ ਰੋਕ ਲਾਉਣ ਦੀ ਮੰਗ ਕੀਤੀ ਹੈ। ਇਸੇ ਤਰ੍ਹਾਂ ਦੂਜੀ ਪਟੀਸ਼ਨ ਆਲ ਇੰਡੀਆ ਲਾਇਰਜ਼ ਯੂਨੀਅਨ ਵੱਲੋਂ ਦਾਖਲ ਕੀਤੀ ਗਈ ਹੈ। ਪਟੀਸ਼ਨਰ ਨੇ ਯੂਪੀ ਦੇ ਮੁੱਖ ਸਕੱਤਰ ਵੱਲੋਂ 21 ਦਸੰਬਰ 2023 ਨੂੰ ਜਾਰੀ ਕੀਤੇ ਗਏ ਇਕ ਸਰਕੁੂਲਰ ਨੂੰ ਚੁਣੌਤੀ ਦਿੱਤੀ ਹੈ। -ਆਈਏਐੱਨਐੱਸ



News Source link

- Advertisement -

More articles

- Advertisement -

Latest article