35.6 C
Patiāla
Monday, May 6, 2024

ਦੁਕਾਨਦਾਰਾਂ ਨੂੰ ਬਿੱਲ ਕੱਟਣ ਦੀ ਹਦਾਇਤ

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 27 ਅਪਰੈਲ

ਸ਼ਹਿਰ ਵਿੱਚ ਟੈਕਸ ਚੋਰੀ ਨੂੰ ਰੋਕਣ ਲਈ ਕਰ ਅਤੇ ਆਬਕਾਰੀ ਵਿਭਾਗ ਵੱਲੋਂ ਮੁਹਿੰਮ ਚਲਾਈ ਗਈ ਹੈ। ਵਿਭਾਗ ਵੱਲੋਂ ਵਪਾਰੀਆਂ ਨੂੰ ਬਿੱਲ ਕੱਟਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਬਿੱਲ ਨਾ ਕੱਟਣ ਦੀ ਸੂਰਤ ਵਿੱਚ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਜਾ ਰਹੀ ਹੈ। ਅੱਜ ਚੰਡੀਗੜ੍ਹ ਕਰ ਅਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੇ ਮਾਰਬਲ ਮਾਰਕੀਟ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ ਜਿਸ ਦੀ ਅਗਵਾਈ ਵਧੀਕ ਕਰ ਅਤੇ ਆਬਕਾਰੀ ਕਮਿਸ਼ਨਰ ਰਣਧੀਰ ਸਿੰਘ ਨੇ ਕੀਤੀ। ਉਨ੍ਹਾਂ ਨੇ ਰਜਿਸਟਰਡ ਦੁਕਾਨਦਾਰਾਂ ਨੂੰ ਬਿੱਲ ਲਾਜ਼ਮੀ ਕੱਟਣ ਦੀ ਹਦਾਇਤ ਕੀਤੀ। ਇਸ ਮੌਕੇ ਵਿਭਾਗ ਦੇ ਅਧਿਕਾਰੀਆਂ ਨੇ ਦੁਕਾਨਦਾਰਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਸੁਣਿਆ ਅਤੇ ਜਲਦ ਨਿਪਟਾਰੇ ਦਾ ਭਰੋਸਾ ਦਿੱਤਾ। ਇਸ ਮੌਕੇ ਮਾਰਬਲ ਮਾਰਕੀਟ ਦੇ ਪ੍ਰਧਾਨ ਆਨੰਦ ਗੁਪਤਾ, ਮੀਤ ਪ੍ਰਧਾਨ ਸ੍ਰੀ ਰਾਮ ਹਾਜ਼ਰ ਸਨ।



News Source link

- Advertisement -

More articles

- Advertisement -

Latest article