30.2 C
Patiāla
Wednesday, May 15, 2024

ਸੰਸਦ ਦੇ ਸੈਸ਼ਨ ’ਚ ਸਰਕਾਰ ਨਿਯਮਾਂ ਤਹਿਤ ਸਾਰੇ ਮੁੱਦਿਆਂ ’ਤੇ ਚਰਚਾ ਲਈ ਤਿਆਰ: ਮੇਘਵਾਲ – Punjabi Tribune

Must read


ਨਵੀਂ ਦਿੱਲੀ, 25 ਜਨਵਰੀ

ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਪਾਰਲੀਮਾਨੀ ਮਾਮਲਿਆਂ ਬਾਰੇ ਕੇਂਦਰੀ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਕਿਹਾ ਕਿ ਸਰਕਾਰ ਨਿਯਮਾਂ ਅਨੁਸਾਰ ਸਾਰੇ ਮੁੱਦਿਆਂ ‘ਤੇ ਚਰਚਾ ਕਰਨ ਲਈ ਤਿਆਰ ਹੈ। ਸੰਸਦੀ ਚੋਣਾਂ ਦੇ ਐਲਾਨ ਤੋਂ ਪਹਿਲਾਂ ਮੌਜੂਦਾ ਲੋਕ ਸਭਾ ਦਾ ਆਖਰੀ ਬਜਟ ਸੈਸ਼ਨ 31 ਜਨਵਰੀ ਨੂੰ ਸ਼ੁਰੂ ਹੋਵੇਗਾ ਅਤੇ 9 ਫਰਵਰੀ ਨੂੰ ਸਮਾਪਤ ਹੋਵੇਗਾ। ਵਿਰੋਧੀ ਧਿਰ ਦੇ ਇਹ ਦੋਸ਼ ਕਿ ਸਰਕਾਰ ਉਨ੍ਹਾਂ ਨੂੰ ਮੁੱਦੇ ਉਠਾਉਣ ਦੀ ਇਜਾਜ਼ਤ ਨਹੀਂ ਦਿੰਦੀ, ਦੇ ਜਵਾਬ ’ਚ ਉਨ੍ਹਾਂ ਕਿਹਾ, ‘‘ਲੋਕ ਸਭਾ ਦੇ ਸਪੀਕਰ ਅਤੇ ਰਾਜ ਸਭਾ ਦੇ ਚੇਅਰਮੈਨ ਨਿਯਮਾਂ ਤਹਿਤ ਜੋ ਫੈਸਲਾ ਕਰਦੇ ਹਨ ਅਸੀਂ ਹਰ ਮੁੱਦੇ ‘ਤੇ ਚਰਚਾ ਕਰਨ ਲਈ ਤਿਆਰ ਹਾਂ ਅਤੇ ਹਮੇਸ਼ਾ ਅਜਿਹਾ ਕੀਤਾ ਹੈ।’’ ਉਨ੍ਹਾਂ ਕਿਹਾ ਕਿ ਉਹ ਵਿਰੋਧੀ ਧਿਰ ਨੂੰ ਸਪੀਕਰ ਅਤੇ ਚੇਅਰਮੈਨ ਨੂੰ ਨੋਟਿਸ ਦੇਣ ਦੀ ਅਪੀਲ ਕਰਦੇ ਹਨ ਅਤੇ ਜੇਕਰ ਉਹ ਸਵੀਕਾਰ ਕਰਦੇ ਹਨ ਤਾਂ ਉਹ ਚਰਚਾ ਲਈ ਤਿਆਰ ਹਨ। ਸੈਸ਼ਨ ਤੋਂ ਉਨ੍ਹਾਂ ਦੀਆਂ ਉਮੀਦਾਂ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਇਹ ਇਕ ਛੋਟਾ ਸੈਸ਼ਨ ਹੋਵੇਗਾ। ਰਾਸ਼ਟਰਪਤੀ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ। ਅੰਤਰਿਮ ਬਜਟ 1 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਦੇ ਮਤੇ ’ਤੇ ਬਹਿਸ ਹੋਵੇਗੀ ਅਤੇ ਅੰਤ੍ਰਿਮ ਬਜਟ ’ਤੇ ਚਰਚਾ ਹੋਵੇਗੀ। -ਪੀਟੀਆਈ

 



News Source link

- Advertisement -

More articles

- Advertisement -

Latest article