41.2 C
Patiāla
Friday, May 17, 2024

ਨਿਤੀਸ਼ ਕੁਮਾਰ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

Must read


ਨਵੀਂ ਦਿੱਲੀ, 7 ਫਰਵਰੀ

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਪਿਛਲੇ ਮਹੀਨੇ ਵਿਰੋਧੀ ‘ਇੰਡੀਆ’ ਗੱਠਜੋੜ ਨੂੰ ਛੱਡ ਕੇ ਭਾਜਪਾ ਦੀ ਅਗਵਾਈ ਵਾਲੇ ਐੱਨਡੀਓ ਧੜੇ ਵਿੱਚ ਸ਼ਾਮਲ ਹੋਣ ਤੋਂ ਬਾਅਦ ਜਨਤਾ ਦਲ (ਯੂਨਾਈਟਿਡ) ਦੇ ਮੁਖੀ ਦੀ ਪ੍ਰਧਾਨ ਮੰਤਰੀ ਨਾਲ ਇਹ ਪਹਿਲੀ ਮੁਲਾਕਾਤ ਸੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਉਹ ਹੁਣ ਕਦੇ ਵੀ ਐੱਨਡੀਏ ਦਾ ਸਾਥ ਨਹੀਂ ਛੱਡਣਗੇ। ਨਿਤੀਸ਼ ਕੁਮਾਰ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਜੇਪੀ ਨੱਢਾ ਨਾਲ ਵੀ ਮੁਲਾਕਾਤ ਕੀਤੀ। ਇਹ ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਬਿਹਾਰ ਨਾਲ ਸਬੰਧਤ ਰਾਜਨੀਤਿਕ ਮੁੱਦਿਆਂ ’ਤੇ ਚਰਚਾ ਕੀਤੀ ਹੈ। ਮੁਲਾਕਾਤ ਤੋਂ ਬਾਅਦ ਜੇਡੀ (ਯੂ) ਦੇ ਮੁਖੀ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਭਾਜਪਾ ਨਾਲ ਆਪਣੇ 1995 ਤੋਂ ਰਹੇ ਸਬੰਧਾਂ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਸ਼ਾਇਦ ਭਾਜਪਾ ਨੂੰ ਦੋ ਵਾਰ ਛੱਡ ਚੁੱਕੇ ਹਨ ਪਰ ਹੁਣ ਅਜਿਹਾ ਕਦੇ ਨਹੀਂ ਹੋਵੇਗਾ। ਉਨ੍ਹਾਂ ਕਿਹਾ,‘‘ਹੁਣ ਅਜਿਹਾ ਨਹੀਂ ਹੋਵੇਗਾ, ਅਸੀਂ ਐੱਨਡੀਏ ਵਿੱਚ ਹੀ ਰਹਾਂਗਾ।’’ -ਪੀਟੀਆਈ

 



News Source link

- Advertisement -

More articles

- Advertisement -

Latest article