ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 9 ਫਰਵਰੀ
ਫਰੀਦਕੋਟ ਪੁਲੀਸ ਨੇ ਗੁਰੂ ਗ੍ਰੰਥ ਸਾਹਿਬ ਦੀ ਕਥਿਤ ਬੇਅਦਬੀ ਦੇ ਮੁੱਖ ਮੁਲਜ਼ਮ ਅਤੇ ਡੇਰਾ ਸੱਚਾ ਸੌਦਾ ਦੀ ਕੌਮੀ ਕਮੇਟੀ ਦੇ ਮੈਂਬਰ ਪ੍ਰਦੀਪ ਕਲੇਰ ਨੂੰ ਉੱਤਰ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ ਹੈ। ਸੂਚਨਾ ਅਨੁਸਾਰ ਪ੍ਰਦੀਪ ਕਲੇਰ ਨਾਲ ਦੋ ਹੋਰ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਬੇਅਦਬੀ ਕਾਂਡ ਦੇ ਤਿੰਨ ਕੇਸਾਂ ਵਿੱਚ ਪ੍ਰਦੀਪ ਕਲੇਰ ਨੂੰ ਉਸਦੇ ਸਾਥੀਆਂ ਸਮੇਤ ਭਗੌੜਾ ਐਲਾਨਿਆ ਹੋਇਆ ਸੀ।