41.6 C
Patiāla
Saturday, May 18, 2024

ਚੋਣ ਕਮਿਸ਼ਨ ਨੇ ਕੇਂਦਰੀ ਹਥਿਆਰਬੰਦ ਪੁਲੀਸ ਬਲਾਂ ਦੇ 3.4 ਲੱਖ ਜਵਾਨ ਮੰਗੇ

Must read


ਨਵੀਂ ਦਿੱਲੀ, 14 ਫਰਵਰੀ

ਚੋਣ ਕਮਿਸ਼ਨ ਨੇ ਆਗਾਮੀ ਲੋਕ ਸਭਾ ਚੋਣਾਂ ਅਤੇ ਆਂਧਰਾ ਪ੍ਰਦੇਸ਼, ਅਰੁਣਾਚਲ ਪ੍ਰਦੇਸ਼, ਉੜੀਸਾ ਤੇ ਸਿੱਕਮ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੜਾਅਵਾਰ ਤਾਇਨਾਤੀ ਕਰਨ ਲਈ ਕੇਂਦਰੀ ਹਥਿਆਰਬੰਦ ਪੁਲੀਸ ਬਲਾਂ (ਸੀਏਪੀਐੱਫ) ਦੇ 3.4 ਲੱਖ ਜਵਾਨਾਂ ਦੀ ਮੰਗ ਕੀਤੀ ਹੈ। ਚੋਣ ਕਮਿਸ਼ਨ ਨੇ ਸਾਰੀਆਂ ਢੁੱਕਵੀਆਂ ਸੁਵਿਧਾਵਾਂ ਦੇ ਨਾਲ ਢੁੱਕਵੀਂ ਗਿਣਤੀ ਵਿੱਚ ਰੇਲ ਗੱਡੀਆਂ ਦੀ ਵਿਵਸਥਾ ਕਰਨ ਦੀ ਮੰਗ ਵੀ ਕੀਤੀ ਹੈ ਤਾਂ ਜੋ ਚੋਣ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਸੀਏਪੀਐੱਫ ਦੇ ਜਵਾਨਾਂ ਨੂੰ ਆਸਾਨੀ ਨਾਲ ਅਤੇ ਸਮੇਂ ਸਿਰ ਇਕ ਜਗ੍ਹਾ ਤੋਂ ਦੂਜੀ ਜਗ੍ਹਾ ਭੇਜਿਆ ਜਾਣਾ ਯਕੀਨੀ ਬਣਾਇਆ ਜਾ ਸਕੇ। ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੇ ਇਕ ਪੱਤਰ ਵਿੱਚ ਕਮਿਸ਼ਨ ਨੇ ਕਿਹਾ ਹੈ ਕਿ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਚੋਣ ਅਧਿਕਾਰੀਆਂ ਨੇ ਇਲੈਕਟ੍ਰੌਨਿਕ ਵੋਟਿੰਗ ਮਸ਼ੀਨਾਂ ਅਤੇ ਸਟਰੌਂਗ ਰੂਮਜ਼ ਦੀ ਸੁਰੱਖਿਆ ਵਰਗੀ ਚੋਣ ਡਿਊਟੀ ਲਈ ਸੀਏਪੀਐੱਫ ਦੀ ਤਾਇਨਾਤੀ ਦੀ ਅਪੀਲ ਕੀਤੀ ਹੈ। -ਪੀਟੀਆਈ



News Source link
#ਚਣ #ਕਮਸ਼ਨ #ਨ #ਕਦਰ #ਹਥਆਰਬਦ #ਪਲਸ #ਬਲ #ਦ #ਲਖ #ਜਵਨ #ਮਗ

- Advertisement -

More articles

- Advertisement -

Latest article