36.5 C
Patiāla
Sunday, May 19, 2024

ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

Must read


ਪੱਤਰ ਪ੍ਰੇਰਕ

ਪਠਾਨਕੋਟ, 25 ਫਰਵਰੀ

ਇੱਥੋਂ ਦੇ ਸਰਨਾ ਦੇ ਵਾਰਡ ਨੰਬਰ-45 ਵਿੱਚ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਨਾਲ ਲੋਕਾਂ ਨੇ ਪ੍ਰਸ਼ਾਸਨ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਵਿੱਚ ਹਰੀਸ਼ ਕੁਮਾਰ, ਤੇਜ ਰਾਮ, ਕਰਤਾਰ ਚੰਦ, ਮਨੋਹਰ ਲਾਲ, ਜੋਗਿੰਦਰ ਕੁਮਾਰ, ਬਰਿੰਦਰ ਕੁਮਾਰ, ਸਾਹਿਲ, ਮੰਗਲ ਸਿੰਘ ਆਦਿ ਹਾਜ਼ਰ ਸਨ। ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਵਾਰਡ ਵਾਸੀਆਂ ਨੂੰ ਨਰਕ ਭਰਿਆ ਜੀਵਨ ਬਤੀਤ ਕਰਨਾ ਪੈ ਰਿਹਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਇਹ ਸਮੱਸਿਆ ਕਾਫੀ ਦਿਨਾਂ ਤੋਂ ਚਲੀ ਆ ਰਹੀ ਹੈ। ਸਰਨਾ ਬਾਜ਼ਾਰ ਦਾ ਸਾਰਾ ਗੰਦਾ ਪਾਣੀ ਉਨ੍ਹਾਂ ਦੇ ਘਰਾਂ ਕੋਲ ਹੀ ਜਮ੍ਹਾ ਹੋ ਕੇ ਤਲਾਬ ਦਾ ਰੂਪ ਧਾਰਨ ਕਰ ਚੁੱਕਾ ਹੈ। ਇਸ ਬਾਰੇ ਕਈ ਵਾਰ ਪ੍ਰਸ਼ਾਸਨ ਨੂੰ ਦੱਸਣ ਦੇ ਬਾਵਜੂਦ ਸਮੱਸਿਆ ਦਾ ਹੱਲ ਨਹੀਂ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਗੰਦੇ ਪਾਣੀ ਦੀ ਜਲਦੀ ਨਿਕਾਸੀ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ।



News Source link

- Advertisement -

More articles

- Advertisement -

Latest article