41.1 C
Patiāla
Monday, May 13, 2024

ਪੰਜਾਬ ਦੇ ਨੌਜਵਾਨਾਂ ’ਤੇ ਐੱਨਐੱਸਏ ਲਾਉਣਾ ਮੰਦਭਾਗਾ: ਚੰਦੂਮਾਜਰਾ

Must read


ਰੂਪਨਗਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਤੇ ਐੱਨਐੱਸਏ (ਕੌਮੀ ਸੁਰੱਖਿਆ ਐਕਟ) ਲਗਾ ਕੇ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਡੱਕਣਾ ਮੰਦਭਾਗਾ ਹੈ। ਪਿੰਡ ਸਿੰਘ ਭਗਵੰਤਪੁਰਾ ਵਿੱਚ ਉਨ੍ਹਾਂ ਕਿਹਾ ਕਿ ਜੇਕਰ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਦੀ ਸਿਹਤ ਵਿਗੜਨ ਉਪਰੰਤ ਉਨ੍ਹਾਂ ਦਾ ਹੋਰ ਕੋਈ ਨੁਕਸਾਨ ਹੁੰਦਾ ਹੈ ਤਾਂ ਉਸ ਲਈ ਸਿੱਧੇ ਤੌਰ ’ਤੇ ਪੰਜਾਬ ਦੇ ਮੁੱਖ ਮੰਤਰੀ ਜ਼ਿੰਮੇਵਾਰ ਹੋਣਗੇ। ਇਸ ਦੌਰਾਨ ਉਨ੍ਹਾਂ ਅੱਜ ਪਿੰਡ ਸਿੰਘ ਭਗਵੰਤਪੁਰ ਦੇ ਸਰਪੰਚ ਮਿਹਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਤੇ ਬਲਾਕ ਸਮਿਤੀ ਮੈਂਬਰ ਪਰਮਿੰਦਰ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕੀਤਾ। ਚੰਦੂਮਾਜਰਾ ਨੇ ਕਿਹਾ ਕਿ ਸੂਬੇ ਅੰਦਰ ਡਰ ਦਾ ਮਾਹੌਲ ਪੈਦਾ ਹੋਣ ਕਾਰਨ ਕਾਰੋਬਾਰੀਆਂ ਨੂੰ ਦੂਜੇ ਸੂਬਿਆਂ ਵਿੱਚ ਹਿਜਰਤ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। -ਪੱਤਰ ਪ੍ਰੈਰਕ



News Source link

- Advertisement -

More articles

- Advertisement -

Latest article