ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 15 ਮਾਰਚ
ਭਾਰਤੀ ਜਨਤਾ ਪਾਰਟੀ ਵੱਲੋਂ ਜ਼ਿਲ੍ਹਾ ਭਾਜਪਾ ਮੀਡੀਆ ਸੈੱਲ ਦਾ ਗਠਨ ਕਰਦਿਆਂ ਕੁਨਾਲ ਸ਼ਰਮਾ ਨੂੰ ਕਨਵੀਨਰ ਅਤੇ ਕਰਨ ਸ਼ਰਮਾ ਨੂੰ ਕੋ-ਕਨਵੀਨਰ ਬਣਾਇਆ ਗਿਆ ਹੈ। ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਨੇ ਨਵੇਂ ਅਹੁਦੇਦਾਰਾਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਨਰਿੰਦਰ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਬਣਾਉਣ ’ਚ ਜ਼ਿਲ੍ਹਾ ਭਾਜਪਾ ਮੀਡੀਆ ਸੈੱਲ ਅਹਿਮ ਭੂਮਿਕਾ ਨਿਭਾਏਗਾ। ਨਵ-ਨਿਯੁਕਤ ਕਨਵੀਨਰ ਤੇ ਕੋ-ਕਨਵੀਨਰ ਨੇ ਭਰੋਸਾ ਦਿੱਤਾ ਕਿ ਉਹ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣਗੇ।