29 C
Patiāla
Thursday, May 16, 2024

ਲੋਕ ਸਭਾ ਚੋਣਾਂ: ਜ਼ਿਲ੍ਹਾ ਪ੍ਰਸ਼ਾਸਨ ਨੇ ਮੁਹਾਲੀ ਵਿੱਚ ਆਜ਼ਾਦ, ਨਿਰਪੱਖ ਤੇ ਪਾਰਦਰਸ਼ੀ ਚੋਣਾਂ ਕਰਾਉਣ ਵਚਨਬੱਧਤਾ ਦੁਹਰਾਈ

Must read


ਦਰਸ਼ਨ ਸਿੰਘ ਸੋਢੀ

ਐਸ.ਏ.ਐਸ. ਨਗਰ (ਮੁਹਾਲੀ), 18 ਮਾਰਚ

ਲੋਕ ਸਭਾ ਚੋਣਾਂ-2024 ਦਾ ਐਲਾਨ ਹੁੰਦੇ ਹੀ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਵਧੇਰੇ ਮੁਸਤੈਦ ਹੋ ਗਿਆ ਹੈ। ਹਾਲਾਂਕਿ ਚੋਣ ਪ੍ਰਚਾਰ ਦਾ ਅਮਲ ਸ਼ੁਰੂ ਹਾਲੇ ਸ਼ੁਰੂ ਨਹੀਂ ਹੋਇਆ ਹੈ ਪ੍ਰੰਤੂ ਜ਼ਿਲ੍ਹਾ ਅਧਿਕਾਰੀਆਂ ਨੇ ਹਰ ਪਹਿਲੂ ’ਤੇ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਲੋਕ ਸਭਾ ਚੋਣਾਂ ਦੌਰਾਨ ਅਣ-ਉਚਿਤ ਸਾਧਨਾਂ ਦੀ ਵਰਤੋਂ ਸਹਿਣ ਨਹੀਂ ਕੀਤੀ ਜਾਵੇਗੀ, ਜਿਸ ਲਈ ‘ਜ਼ੀਰੋ ਟੋਲਰੈਂਸ’ ਦੀ ਨੀਤੀ ਰੱਖੀ ਜਾਵੇਗੀ। ਚੋਣਾਂ ਦੀਆਂ ਤਿਆਰੀਆਂ ਸਬੰਧੀ ਮੀਡੀਆ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਤਿੰਨ ਵਿਧਾਨ ਸਭਾ ਹਲਕੇ ਸ਼ਾਮਲ ਹਨ। ਜਿਨ੍ਹਾਂ ’ਚੋਂ ਮੁਹਾਲੀ ਅਤੇ ਖਰੜ ਸ੍ਰੀ ਅਨੰਦਪੁਰ ਸਾਹਿਬ ਸੰਸਦੀ ਹਲਕੇ ਵਿੱਚ ਆਉਂਦੇ ਹਨ ਜਦੋਂਕਿ ਡੇਰਾਬੱਸੀ, ਪਟਿਆਲਾ ਸੰਸਦੀ ਹਲਕੇ ਵਿੱਚ ਆਉਂਦਾ ਹੈ। ਉਂਜ ਡੇਰਾਬੱਸੀ ਮੁਹਾਲੀ ਜ਼ਿਲ੍ਹੇ ਦਾ ਹਿੱਸਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਮੁਹਾਲੀ ਨਾਲ ਲੱਗਦੀਆਂ ਗੁਆਂਢੀ ਸੂਬਿਆਂ ਦੀਆਂ ਅੰਤਰਰਾਜੀ ਸੀਮਾਵਾਂ ਸਾਂਝੀਆਂ ਹੋਣ ਕਾਰਨ ਜ਼ਿਲ੍ਹੇ ਵਿੱਚ ਚੋਣ ਪ੍ਰਕਿਰਿਆ ’ਤੇ ਚੌਕਸੀ ਰੱਖਣ ਲਈ ਹਰੇਕ ਹਲਕੇ ਵਿੱਚ 3 ਕਾਰਜਸ਼ੀਲ ਫਲਾਇੰਗ ਸਕੁਐਡ ਟੀਮਾਂ ਤਾਇਨਾਤ ਹੋਣਗੀਆਂ। ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਤੋਂ ਕਾਰਜਸ਼ੀਲ ਹੋਣ ਲਈ ਹਰੇਕ ਹਲਕੇ ਵਿੱਚ 4 ਸਟੈਟਿਕ ਸਰਵੇਲੈਂਸ ਟੀਮਾਂ ਹਨ। ਇਸ ਤੋਂ ਇਲਾਵਾ ਇੱਕ 24 ਘੰਟੇ ਖੁੱਲ੍ਹਾ ਰਹਿਣ ਵਾਲਾ ਸ਼ਿਕਾਇਤ ਸੈੱਲ ਕਾਰਜਸ਼ੀਲ ਹੈ। ਜਿਸਦਾ ਟੋਲ-ਫ੍ਰੀ ਨੰਬਰ 1950 ਅਤੇ ਈਮੇਲ complaintcellmohali20240gmail.com ਹੈ।

ਐੱਸਐੱਸਪੀ ਸੰਦੀਪ ਗਰਗ ਨੇ ਜ਼ਿਲ੍ਹਾ ਪੁਲੀਸ ਵੱਲੋਂ ਕੀਤੇ ਗਏ ਸਖ਼ਤ ਸੁਰੱਖਿਆ ਪ੍ਰਬੰਧਾਂ ’ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਮੁਹਾਲੀ ਦੀ ਅੰਤਰਰਾਜੀ ਸਰਹੱਦੀ ਸਾਂਝ ਨੂੰ ਦੇਖਦੇ ਹੋਏ ਨਗਦੀ, ਸ਼ਰਾਬ ਅਤੇ ਨਸ਼ਿਆਂ ਦੀ ਆਮਦ ਨੂੰ ਰੋਕਣ ਲਈ ਪਹਿਲਾਂ ਹੀ ਨਾਕੇ ਲਗਾਏ ਗਏ ਹਨ। ਇਸ ਤੋਂ ਇਲਾਵਾ ਮੁਲਜ਼ਮਾਂ ਅਤੇ ਪੀਓਜ਼ ਨੂੰ ਗ੍ਰਿਫ਼ਤਾਰ ਕਰਨ ਲਈ ਗੈਰ-ਜ਼ਮਾਨਤੀ ਵਾਰੰਟਾਂ ’ਤੇ ਅਮਲ ਕੀਤਾ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪ੍ਰਾਈਵੇਟ ਬਾਊਂਸਰਾਂ ਦੀ ਵਰਤੋਂ ਨੂੰ ‘ਮਸਲ ਪਾਵਰ’ ਵਜੋਂ ਮੰਨਿਆ ਜਾਵੇਗਾ ਕਿਉਂਕਿ ਸਾਰੇ ਉਮੀਦਵਾਰਾਂ ਨੂੰ ਪੁਲੀਸ ਵੱਲੋਂ ਢੁਕਵੀਂ ਸੁਰੱਖਿਆ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰੀ ਹਥਿਆਰਬੰਦ ਪੁਲੀਸ ਬਲ ਦੀ ਇੱਕ ਕੰਪਨੀ ਪਹਿਲਾਂ ਹੀ ਪਹੁੰਚ ਚੁੱਕੀ ਹੈ ਅਤੇ ਗਸ਼ਤ, ਫਲੈਗ ਮਾਰਚ, ਏਰੀਆ ਡੋਮੀਨੇਸ਼ਨ ਲਈ ਲੋੜ ਅਨੁਸਾਰ ਤਾਇਨਾਤ ਕੀਤੀ ਗਈ ਹੈ।



News Source link

- Advertisement -

More articles

- Advertisement -

Latest article