34.2 C
Patiāla
Friday, May 17, 2024

ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਸਮਰਾਲਾ ਪੁੱਜੀ – Punjabi Tribune

Must read


ਡੀਪੀਐੇੱਸ ਬੱਤਰਾ

ਸਮਰਾਲਾ, 8 ਅਪਰੈਲ

ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਸੂਬੇ ਦੇ ਸ਼ੁਰੂ ਕੀਤੀ ਗਈ ‘ਪੰਜਾਬ ਬਚਾਓ ਯਾਤਰਾ’ ਦੇ ਅੱਜ ਸਮਰਾਲਾ ਹਲਕੇ ’ਚ ਪੁੱਜਣ ’ਤੇ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਦੀ ਅਗਵਾਈ ਵਿਚ ਸਵਾਗਤ ਕੀਤਾ ਗਿਆ। ਇਸ ਮੌਕੇ ਸ੍ਰੀ ਬਾਦਲ ਨੇ ਸਮੂਹ ਪੰਜਾਬੀਆਂ ਨੂੰ ਸੱਦਾ ਦਿੰਦਿਆ ਕਿਹਾ ਕਿ ਬਦਲਾਅ ਦੇ ਨਾਂ ’ਤੇ ਹੁਣ ਹੋਰ ਤਜਰਬੇ ਕਰਨ ਦੀ ਬਜਾਏ ਪੰਜਾਬ ਨੂੰ ਬਚਾਉਣ ਲਈ ਅਕਾਲੀ ਦਲ ਦੇ ਹੱਕ ਵਿਚ ਫੈਸਲਾ ਲੈਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਆਖਿਆ ਕਿ ਪਹਿਲਾ ਅਮਰਿੰਦਰ ਸਿੰਘ ਦੀ ਸਰਕਾਰ ਨੇ ਪੰਜ ਸਾਲ ਸੂਬੇ ਨੂੰ ਬਰਬਾਦ ਕੀਤਾ ਅਤੇ ਹੁਣ ਆਪ ਤਾਂ ਪੰਜਾਬ ਨੂੰ ਜੜ੍ਹੋਂ ਤਬਾਹ ਕਰ ਰਹੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੰਤਾ ਸਿੰਘ ਉਮੈਦਪੁਰੀ, ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ, ਜਸਮੇਲ ਸਿੰਘ ਬੌਂਦਲੀ, ਬਿਕਰਮ ਸਿੰਘ ਖਾਲਸਾ, ਹਰਜਤਿੰਦਰ ਸਿੰਘ ਬਾਜਵਾ ਸਮੇਤ ਕਈ ਹੋਰ ਪ੍ਰਮੁੱਖ ਆਗੂ ਹਾਜ਼ਰ ਸਨ।



News Source link

- Advertisement -

More articles

- Advertisement -

Latest article