40.4 C
Patiāla
Wednesday, May 22, 2024

ਪੱਛਮੀ ਬੰਗਾਲ ਵਿੱਚ ਸੀਏਏ ਲਾਗੂ ਹੋਣ ਤੋਂ ਕੋਈ ਨਹੀਂ ਰੋਕ ਸਕਦਾ: ਰਾਜਨਾਥ ਸਿੰਘ

Must read


ਮਾਲਦਾ (ਪੱਛਮੀ ਬੰਗਾਲ), 21 ਅਪਰੈਲ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਭਾਜਪਾ ਆਪਣੇ ਵਾਅਦੇ ਪੂਰੇ ਕਰਦੀ ਹੈ ਤੇ ਪੱਛਮੀ ਬੰਗਾਲ ਵਿੱਚ ਸੀਏਏ (ਨਾਗਰਿਕਤਾ ਸੋਧ ਕਾਨੂੰਨ) ਲਾਗੂ ਕਰਨ ਤੋਂ ਕੋਈ ਨਹੀਂ ਰੋਕ ਸਕਦਾ। ਉਨ੍ਹਾਂ ਕਿਹਾ ਕਿ ਨਾਗਰਿਕਤਾ (ਸੋਧ) ਐਕਟ 2019 ਦਾ ਉਦੇਸ਼ ਕਿਸੇ ਦੀ ਨਾਗਰਿਕਤਾ ਲੈਣਾ ਨਹੀਂ ਹੈ, ਪਰ ਇਹ ਪਾਕਿਸਤਾਨ, ਬੰਗਲਾਦੇਸ਼ ਅਤੇ ਅਫ਼ਗਾਨਿਸਤਾਨ ਤੋਂ ਉਜੜੇ ਲੋਕਾਂ ਨੂੰ ਧਾਰਮਿਕ ਆਧਾਰ ’ਤੇ ਭਾਰਤੀ ਨਾਗਰਿਕਤਾ ਦੇਣ ਲਈ ਬਣਾਇਆ ਗਿਆ ਕਾਨੂੰਨ ਹੈ। ਇੱਥੇ ਮਾਲਦਾ ਉੱਤਰੀ ਹਲਕੇ ਤੋਂ ਭਾਜਪਾ ਉਮੀਦਵਾਰ ਖਾਗੇਨ ਮੁਰਮੂ ਦੇ ਹੱਕ ’ਚ ਚੋਣ ਰੈਲੀ ਮੌਕੇ ਸੰਬੋਧਨ ਕਰਦਿਆਂ ਰੱਖਿਆ ਮੰਤਰੀ ਨੇ ਕਿਹਾ,‘ਕਾਂਗਰਸ, ਤ੍ਰਿਣਮੂਲ ਕਾਂਗਰਸ ਜਾਂ ਖੱਬੇ ਪੱਖੀ ਪਾਰਟੀਆਂ ਚੋਣਾਂ ਦੌਰਾਨ ਅਜਿਹੇ ਵਾਅਦੇ ਕਰਦੀਆਂ ਹਨ, ਜੋ ਪੂਰੇ ਨਹੀਂ ਹੁੰਦੇ, ਪਰ ਭਾਜਪਾ ਆਪਣੇ ਵਾਅਦੇ ਪੂਰੇ ਕਰਦੀ ਹੈ। -ਏਜੰਸੀ



News Source link

- Advertisement -

More articles

- Advertisement -

Latest article