ਵਾਰਾਨਸੀ, 14 ਮਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਨਸੀ ਲੋਕ ਸਭਾ ਹਲਕੇ ਤੋਂ ਨਾਮਜ਼ਦਗੀ ਭਰਨ ਤੋਂ ਪਹਿਲਾਂ ਅੱਜ ਗੰਗਾ ਨਦੀ ਦੇ ਕਿਨਾਰੇ ਦਸ਼ਾਸ਼ਵਮੇਧ ਘਾਟ ‘ਤੇ ਪੂਜਾ ਕੀਤੀ। ਪ੍ਰਧਾਨ ਮੰਤਰੀ ਨੇ ਵੈਦਿਕ ਜਾਪ ਦੌਰਾਨ ਗੰਗਾ ਘਾਟ ‘ਤੇ ਆਰਤੀ ਵੀ ਕੀਤੀ। ਉਨ੍ਹਾਂ ‘ਐਕਸ’ ’ਤੇ ਲਿਖਿਆ, ‘ਆਪਣੀ ਕਾਸ਼ੀ ਨਾਲ ਮੇਰਾ ਰਿਸ਼ਤਾ ਅਨਿੱਖੜਵਾਂ ਅਤੇ ਬੇਮਿਸਾਲ ਹੈ। ਮੈਂ ਬੱਸ ਇੰਨਾ ਕਹਿ ਸਕਦਾ ਹਾਂ ਕਿ ਇਸ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ।’ ਮੋਦੀ ਦੇ ਕਾਗਰ ਦਾਖਲ ਕਰਾਉਣ ਲਈ ਭਾਜਪਾ ਤੇ ਸਹਿਯੋਗੀ ਦਲਾਂ ਦੇ ਪ੍ਰਮੁੱਖ ਨੇਤਾ ਵਾਰਾਨਸੀ ਪੁੱਜੇ ਹੋਏ ਹਨ।