ਵਿਸ਼ੇਸ਼ ਅਦਾਲਤ ਵੱਲੋਂ ਸ਼ਿਕਾਇਤ ਦਾ ਨੋਟਿਸ ਲੈਣ ਬਾਅਦ ਈਡੀ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕਰ ਸਕਦੀ: ਸੁਪਰੀਮ ਕੋਰਟ

Must read


ਨਵੀਂ ਦਿੱਲੀ, 16 ਮਈ

ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਵਿਸ਼ੇਸ਼ ਅਦਾਲਤ ਵੱਲੋਂ ਮਨੀ ਲਾਂਡਰਿੰਗ ਦੀ ਸ਼ਿਕਾਇਤ ਦਾ ਨੋਟਿਸ ਲੈਣ ਤੋਂ ਬਾਅਦ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐਲਏ) ਦੀ ਧਾਰਾ 19 ਤਹਿਤ ਕਿਸੇ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕਰ ਸਕਦਾ। ਜਸਟਿਸ ਅਭੈ ਐੱਸ. ਓਕਾ ਅਤੇ ਜਸਟਿਸ ਉਜਲ ਭੂਈਆਂ ਦੇ ਬੈਂਚ ਨੇ ਕਿਹਾ ਕਿ ਜਦੋਂ ਕੋਈ ਮੁਲਜ਼ਮ ਸੰਮਨ ਦੀ ਤਾਮੀਲ ਤਹਿਤ ਅਦਾਲਤ ਵਿਚ ਪੇਸ਼ ਹੁੰਦਾ ਹੈ ਤਾਂ ਏਜੰਸੀ ਨੂੰ ਉਸ ਦੀ ਹਿਰਾਸਤ ਲੈਣ ਲਈ ਸਬੰਧਤ ਅਦਾਲਤ ਵਿਚ ਅਰਜ਼ੀ ਦੇਣੀ ਪਵੇਗੀ। ਬੈਂਚ ਨੇ ਕਿਹਾ, ‘ਜੇ ਮੁਲਜ਼ਮ ਅਦਾਲਤ ਵੱਲੋਂ ਜਾਰੀ ਸੰਮਨ ਤਹਿਤ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਹੁੰਦਾ ਹੈ ਤਾਂ ਇਹ ਨਹੀਂ ਮੰਨਿਆ ਜਾ ਸਕਦਾ ਹੈ ਕਿ ਉਹ ਹਿਰਾਸਤ ਵਿੱਚ ਹੈ। ਸੰਮਨ ਤੋਂ ਬਾਅਦ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਹੋਣ ਵਾਲੇ ਮੁਲਜ਼ਮ ਨੂੰ ਜ਼ਮਾਨਤ ਲਈ ਅਰਜ਼ੀ ਦੇਣ ਦੀ ਲੋੜ ਨਹੀਂ ਹੈ ਅਤੇ ਇਸ ਤਰ੍ਹਾਂ ਪੀਐੱਮਐੱਲਏ ਦੀ ਧਾਰਾ 45 ਦੀਆਂ ਦੋ ਸ਼ਰਤਾਂ ਲਾਗੂ ਨਹੀਂ ਹੁੰਦੀਆਂ ਹਨ।



News Source link

- Advertisement -

More articles

- Advertisement -

Latest article