ਨਵੀਂ ਦਿੱਲੀ, 2 ਜੂਨ
ਚੋਣ ਕਮਿਸ਼ਨ ਨੇ ਅੱਜ ਕਾਂਗਰਸੀ ਆਗੂ ਜੈਰਾਮ ਰਮੇਸ਼ ਕੋਲੋਂ ਉਸ ਦਾਅਵੇ ਨੂੰ ਲੈ ਕੇ ਤੱਥਾਂ ਦੇ ਆਧਾਰ ’ਤੇ ਵੇਰਵਾ ਮੰਗਿਆ ਹੈ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ 4 ਜੂਨ ਨੂੰ ਲੋਕ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 150 ਜ਼ਿਲ੍ਹਾ ਅਧਿਕਾਰੀਆਂ ਅਤੇ ਕੁਲੈਕਟਰਾਂ ਨੂੰ ਫੋਨ ਕੀਤੇ ਹਨ। ਰਮੇਸ਼ ਨੂੰ ਭੇਜੇ ਗਏ ਪੱਤਰ ਵਿੱਚ ਕਮਿਸ਼ਨ ਨੇ ਕਿਹਾ ਹੈ ਕਿ ਉਹ ਐਤਵਾਰ ਸ਼ਾਮ ਨੂੰ 7 ਵਜੇ ਆਪਣੇ ਦਾਅਵਿਆਂ ਦਾ ਵੇਰਵਾ ਸਾਂਝਾ ਕਰਨ। -ਪੀਟੀਆਈ