ਅੰਮ੍ਰਿਤਸਰ ‘ਚ ਦੋ ਸ਼ੱਕੀ ਨਸ਼ਾ ਤਸਕਰ ਕਾਬੂ; 2 ਕਰੋੜ ਰੁਪਏ ਦੀ ਨਕਦੀ ਬਰਾਮਦ

Must read


ਚੰਡੀਗੜ੍ਹ, 5 ਜੂਨ

ਅੰਮ੍ਰਿਤਸਰ ’ਚ ਤਲਾਸ਼ੀ ਮੁਹਿੰਮ ਦੌਰਾਨ ਦੋ ਸ਼ੱਕੀ ਨਸ਼ਾ ਤਸਕਰ ਗ੍ਰਿਫਤਾਰ ਕੀਤੇ ਗਏ ਹਨ ਅਤੇ ਕਰੀਬ 2 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ, ਇਹ ਜਾਣਕਾਰੀ ਬੀਐਸਐਫ ਦੇ ਬੁਲਾਰੇ ਨੇ ਦਿੱਤੀ। ਬੁਲਾਰੇ ਅਨੁਸਾਰ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਅਤੇ ਪੰਜਾਬ ਪੁਲੀਸ ਵੱਲੋਂ ਸਾਂਝੇ ਤੌਰ ’ਤੇ ਅੰਮ੍ਰਿਤਸਰ ਦੇ ਕੱਕੜ ਪਿੰਡ ‘ਚ ਮੰਗਲਵਾਰ ਸ਼ਾਮ ਨੂੰ ਸ਼ੱਕੀ ਨਸ਼ਾ ਤਸਕਰਾਂ ਦੇ ਘਰ ‘ਤੇ ਜਾਂਚ ਮੁਹਿੰਮ ਆਰੰਭੀ ਗਈ। ਨਤੀਜੇ ਵਜੋਂ ਦੋ ਸ਼ੱਕੀ ਵਿਅਕਤੀਆਂ ਨੂੰ ਫੜਿਆ ਗਿਆ ਅਤੇ 1,97,14,650 ਰੁਪਏ ਦੀ ਵਸੂਲ ਕੀਤੇ ਗਏ ਇਸ ਦੇ ਨਾਲ ਹੀ ਇੱਕ ਲੈਪਟਾਪ, ਤਿੰਨ ਸਮਾਰਟਫ਼ੋਨ ਅਤੇ ਦੋ ਕੀਪੈਡ ਮੋਬਾਈਲ ਫੋਨ ਬਰਾਮਦ ਕੀਤੇ ਗਏ। -ਪੀਟੀਆਈ



News Source link

- Advertisement -

More articles

- Advertisement -

Latest article