ਦਾਂਬੁੁੱਲਾ, 26 ਜੁਲਾਈ
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਟੀ 20 ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਬੰਗਲਾਦੇਸ਼ ਨੂੰ ਦਸ ਵਿਕਟਾਂ ਨਾਲ ਹਰਾ ਦਿੱਤਾ ਹੈ ਤੇ ਭਾਰਤੀ ਟੀਮ ਨੌਵੀਂ ਵਾਰ ਫਾਈਨਲ ਵਿੱਚ ਪੁੱਜੀ ਹੈ। ਭਾਰਤ ਵੱਲੋਂ ਸਮਰਿਤੀ ਮੰਦਾਨਾ ਨੇ 39 ਗੇਂਦਾਂ ਵਿਚ 55 ਦੌੜਾਂ ਬਣਾਈਆਂ ਜਦਕਿ ਸ਼ੈਫਾਲੀ ਵਰਮਾ ਨੇ 28 ਗੇਂਦਾਂ ’ਤੇ 26 ਦੌੜਾਂ ਦੀ ਪਾਰੀ ਖੇਡੀ। ਬੰਗਲਾਦੇਸ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ ਵੀਹ ਓਵਰਾਂ ਵਿਚ ਅੱਠ ਵਿਕਟਾਂ ਦੇ ਨੁਕਸਾਨ ਨਾਲ 80 ਦੌੜਾਂ ਬਣਾਈਆਂ ਜਦਕਿ ਭਾਰਤ ਨੇ ਜੇਤੂ ਟੀਚਾ 11 ਓਵਰਾਂ ਵਿਚ ਬਿਨਾਂ ਕੋਈ ਵਿਕਟ ਗੁਆਏ ਹਾਸਲ ਕਰ ਲਿਆ। ਇਸ ਮੈਚ ਤੋਂ ਕੁਝ ਸਮੇਂ ਬਾਅਦ ਦੂਜਾ ਸੈਮੀਫਾਈਨਲ ਮੈਚ ਸ੍ਰੀਲੰਕਾ ਤੇ ਪਾਕਿਸਤਾਨ ਦਰਮਿਆਨ ਖੇਡਿਆ ਜਾਵੇਗਾ ਜਿਸ ਵਿਚ ਜੇਤੂ ਟੀਮ ਭਾਰਤ ਨਾਲ ਫਾਈਨਲ ਖੇਡੇਗੀ।
News Source link
#ਮਹਲ #ਟ20 #ਕਰਕਟ #ਭਰਤ #ਨਵ #ਵਰ #ਏਸਆ #ਕਪ #ਦ #ਫਈਨਲ #ਵਚ #ਪਜਆ #ਬਗਲਦਸ #ਨ #ਵਕਟ #ਨਲ #ਹਰਇਆ