ਅਸਾਮ ਪਬਲਿਕ ਸਰਵਿਸ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ’ਚ 14 ਸਾਲ ਦੀ ਜੇਲ੍ਹ

Must read


ਗੁਹਾਟੀ, 29 ਜੁਲਾਈ

ਇੱਥੋਂ ਦੀ ਅਦਾਲਤ ਨੇ ਅਸਾਮ ਪਬਲਿਕ ਸਰਵਿਸ ਕਮਿਸ਼ਨ ਦੇ ਸਾਬਕਾ ਚੇਅਰਮੈਨ ਰਾਕੇਸ਼ ਪਾਲ ਨੂੰ ਨੌਕਰੀਆਂ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਅੱਜ 14 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਪਾਲ ਨੂੰ ਦੋ ਲੱਖ ਰੁਪਏ ਦਾ ਜੁਰਮਾਨਾ ਵੀ ਕੀਤਾ ਹੈ। ਇਸ ਤੋਂ ਇਲਾਵਾ ਏਪੀਐੱਸਸੀ ਦੇ ਹੋਰ ਮੈਂਬਰਾਂ ਬਸੰਤਾਂ ਕੁਮਾਰ ਡੋਲੀ ਅਤੇ ਸਮੇਦੁਰ ਰਹਿਮਾਨ ਨੂੰ ਦਸ ਸਾਲ ਦੀ ਸਜ਼ਾ ਸੁਣਾਈ ਗਈ ਹੈ। ਸਾਲ 2014 ਵਿੱਚ ਖੇਤੀਬਾੜੀ ਵਿਕਾਸ ਅਫਸਰ (ਏਡੀਓ) ਦੀ ਨੌਕਰੀ ਲੈਣ ਲਈ ਪੈਸੇ ਦੇਣ ਵਾਲੇ 29 ਉਮੀਦਵਾਰਾਂ ਨੂੰ ਚਾਰ ਸਾਲ ਦੀ ਕੈਦ ਅਤੇ 10,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। -ਆਈਏਐੱਨਐੱਸ



News Source link

- Advertisement -

More articles

- Advertisement -

Latest article