ਮਹਾਰਾਸ਼ਟਰ: ਬੱਸ ਅਤੇ ਟਰੱਕ ਦੀ ਟੱਕਰ ਕਾਰਨ 6 ਲੋਕਾਂ ਦੀ ਮੌਤ, 17 ਜ਼ਖਮੀ

Must read


ਜਾਲਨਾ, 20 ਸਤੰਬਰ

ਮਹਾਰਾਸ਼ਟਰ ਦੇ ਜਾਲਨਾ ਜ਼ਿਲ੍ਹੇ ’ਚ ਸ਼ੁੱਕਰਵਾਰ ਸਵੇਰੇ ਇਕ ਬੱਸ ਅਤੇ ਇਕ ਨਿੱਜੀ ਟਰੱਕ ਦੀ ਟੱਕਰ ਕਾਰਨ 6 ਲੋਕਾਂ ਦੀ ਮੌਤ ਹੋ ਗਈ ਅਤੇ 17 ਜ਼ਖਮੀ ਹੋ ਗਏ। ਇਹ ਹਾਦਸਾ ਵਾਡੀਗੋਦਰੀ-ਜਾਲਨਾ ਮਾਰਗ ‘ਤੇ ਸ਼ਾਹਪੁਰ ਨੇੜੇ ਵਾਪਰਿਆ। ਸਟੇਟ ਟਰਾਂਸਪੋਰਟ ਦੀ ਬੱਸ ਗੇਵਰਾਈ ਤੋਂ ਜਾਲਨਾ ਜਾ ਰਹੀ ਸੀ, ਜਦੋਂ ਕਿ ਸੰਤਰੇ ਨਾਲ ਭਰਿਆ ਟਰੱਕ ਅੰਬੇਡ ਤੋਂ ਆ ਰਿਹਾ ਸੀ।

ਇੱਕ ਅਧਿਕਾਰੀ ਨੇ ਦੱਸਿਆ ਕਿ ਟੱਕਰ ਇੰਨੀ ਭਿਆਨਕ ਸੀ ਕਿ ਬੱਸ ਦੇ ਸ਼ੀਸ਼ੇ ਤੋੜ ਕੇ ਕਈ ਜ਼ਖ਼ਮੀਆਂ ਨੂੰ ਬਾਹਰ ਕੱਢਿਆ ਗਿਆ। ਉਨ੍ਹਾਂ ਦੱਸਿਆ ਕਿ ਟੱਕਰ ਕਾਰਨ 6 ਲੋਕਾਂ ਦੀ ਮੌਤ ਹੋ ਗਈ ਅਤੇ 17 ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੀਟੀਆਈ



News Source link

- Advertisement -

More articles

- Advertisement -

Latest article