ਸਕੂਲ ਦਾ ਖੇਡ ਦਿਵਸ ਉਤਸ਼ਾਹ ਨਾਲ ਮਨਾਇਆ

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 26 ਨਵੰਬਰ

ਇੱਥੋਂ ਦੇ ਡੀਏਵੀ ਮਾਡਲ ਸਕੂਲ, ਸੈਕਟਰ-15 ਏ ਦਾ ਸਾਲਾਨਾ ਸਪੋਰਟਸ ਡੇਅ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਨਰਸਰੀ ਤੋਂ 11ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਦੌੜਾਂ ਤੇ ਹੋਰ ਖੇਡ ਗਤੀਵਿਧੀਆਂ ਵਿੱਚ ਹਿੱਸਾ ਲਿਆ। ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਪ੍ਰਿੰਸੀਪਲ ਰਾਵਿੰਦਰ ਤਲਵਾੜ, ਗੈਸਟ ਆਫ ਆਨਰ ਪ੍ਰਿੰਸੀਪਲ ਜਸਕਿਰਨ ਹਰੀਕਾ ਅਤੇ ਮਧੂ ਬਹਿਲ ਨੇ ਗੁਬਾਰੇ ਛੱਡ ਕੇ ਕੀਤੀ। ਇਸ ਮੌਕੇ ਪ੍ਰਿੰਸੀਪਲ ਅਨੁਜਾ ਸ਼ਰਮਾ ਨੇ ਸਟਾਫ ਅਤੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਵਧਾਈ ਦਿੱਤੀ। ਇਸ ਮੌਕੇ ਯੋਗ ਆਸਣ ਵੀ ਕਰਵਾਏ ਗਏ। ਜੇਤੂਆਂ ਨੂੰ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹ ਦੇ ਨਾਲ ਪਹਿਲੇ, ਦੂਜੇ ਅਤੇ ਤੀਜੇ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਲਕਸ਼ਮੀ ਬਾਈ ਹਾਊਸ ਨੇ ਓਵਰਆਲ ਟਰਾਫੀ ਜਿੱਤੀ। ਸਮਾਗਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ।



News Source link

- Advertisement -

More articles

- Advertisement -

Latest article