ਬੀਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 8 ਦਸੰਬਰ
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜ਼ਾ ਯਾਫਤਾ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਸੁਖਦੇਵ ਸਿੰਘ ਢੀਂਡਸਾ ਅੱਜ ਦੂਜੇ ਦਿਨ ਵੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾ ਨਿਭਾਉਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਵੱਲੋਂ ਸੇਵਾਦਾਰ ਵਾਲਾ ਚੋਲਾ ਪਾ ਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਦੁਆਰ ’ਤੇ ਪਹਿਰੇਦਾਰੀ ਦੀ ਡਿਊਟੀ ਨਿਭਾਈ ਜਾ ਰਹੀ ਹੈ। ਉਪਰੰਤ ਉਨ੍ਹਾਂ ਵੱਲੋਂ ਕੀਰਤਨ ਸਰਵਣ ਕੀਤਾ ਜਾਵੇਗਾ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਲੰਗਰ ਹਾਲ ਵਿਖੇ ਜੂਠੇ ਭਾਂਡੇ ਸਾਫ਼ ਕੀਤੇ ਜਾਣਗੇ। ਅੱਜ ਦੀ ਸੇਵਾ ਉਪਰੰਤ ਉਨ੍ਹਾਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਿਭਾਈ ਜਾਣ ਵਾਲੀ ਦੋ ਦਿਨ ਦੀ ਸੇਵਾ ਦੀ ਸਮਾਪਤੀ ਹੋ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਭੁਪਿੰਦਰ ਸਿੰਘ ਬਜਰੂੜ ਅਤੇ ਸੁਰਜੀਤ ਸਿੰਘ ਚੈਹੜ ਮਾਜਰਾ ਵੀ ਮੌਜੂਦ ਸਨ।