Farmers Protest: ਸੁਪਰੀਮ ਕੋਰਟ ਨੇ ਆਪਣੀਆਂ ਮੰਗਾਂ ਲਈ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦੀ ਨਿੱਘਰਦੀ ਹਾਲਤ ਉਤੇ ਚਿੰਤਾ ਜ਼ਾਹਰ ਕੀਤੀ ਹੈ। ਸਿਖਰਲੀ ਅਦਾਲਤ ਨੇ ਪੰਜਾਬ ਅਤੇ ਕੇਂਦਰ ਸਰਕਾਰਾਂ ਨੂੰ ਹੁਕਮ ਦਿੱਤਾ ਕਿ ਕਿਸਾਨ ਆਗੂ ਨੂੰ ਫ਼ੌਰੀ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾਵੇ।
ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਕਿਹਾ ਕਿ ਕਿਸਾਨ ਆਗੂ ਨੂੰ ਆਪਣਾ ਮਰਨ ਵਰਤ ਤੋੜਨ ਲਈ ਮਨਾਇਆ ਜਾਵੇ। ਉਂਝ ਨਾਲ ਹੀ ਸਿਖਰਲੀ ਅਦਾਲਤ ਨੇ ਇਹ ਵੀ ਖ਼ਬਰਦਾਰ ਕੀਤਾ ਹੈ ਕਿ ਕਿਸਾਨ ਆਗੂ ਦੇ ਵਿਰੋਧ ਨੂੰ ਦਬਾਉਣ ਲਈ ਕਿਸੇ ਤਰ੍ਹਾਂ ਦੀ ਤਾਕਤ ਦੀ ਵਰਤੋਂ ਨਾ ਕੀਤੀ ਜਾਵੇ।
ਅਦਾਲਤ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਦੇ ਪ੍ਰਤੀਨਿਧੀਆਂ ਇਸ ਸਬੰਧ ਵਿਚ ਫ਼ੌਰੀ ਨੂੰ ਕਿਸਾਨ ਆਗੂ ਡੱਲੇਵਾਲ ਨੂੰ ਮਿਲਣ ਲਈ ਕਿਹਾ ਹੈ। ਸਿਖਰਲੀ ਅਦਾਲਤ ਨੇ ਸਾਫ਼ ਕਿਹਾ ਹੈ ਕਿ ਪੰਜਾਬ ਦੇ ਕਿਸਾਨ ਆਗੂ ਡੱਲੇਵਾਲ ਦੇ ਵਿਰੋਧ ਨੂੰ ਤੋੜਨ ਲਈ ਕਿਸੇ ਵੀ ਤਾਕਤ ਦੀ ਵਰਤੋਂ ਨਹੀਂ ਕੀਤੀ ਜਾਣੀ ਚਾਹੀਦੀ ਜਦੋਂ ਤੱਕ ਉਨ੍ਹਾਂ ਦੀ ਜਾਨ ਬਚਾਉਣ ਲਈ ਅਜਿਹਾ ਜ਼ਰੂਰੀ ਨਾ ਹੋਵੇ। -ਪੀਟੀਆਈ