ਉੱਤਰ ਪ੍ਰਦੇਸ਼: ਦਹਿਸ਼ਤਗਰਦਾਂ ਦੀਆਂ ਲਾਸ਼ਾਂ ਨੂੰ ਪੰਜਾਬ ਲੈਜਾ ਰਹੀ ਐਂਬੂਲੈਂਸ ਦੀ ਟੱਕਰ

Must read


ਰਾਮਪੁਰ, 25 ਦਸੰਬਰ

ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਤਿੰਨ ਸ਼ੱਕੀ ਦਹਿਸ਼ਤਗਰਦਾਂ ਦੀਆਂ ਲਾਸ਼ਾਂ ਨੂੰ ਪੰਜਾਬ ਲੈ ਕੇ ਜਾ ਰਹੀ ਐਂਬੂਲੈਂਸ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਜ਼ਿਕਰਯੋਗ ਹੈ ਕਿ ਪੰਜਾਬ ਦੇ ਗੁਰਦਾਸਪੁਰ ਵਿੱਚ ਹੋਏ ਗ੍ਰਨੇਡ ਹਮਲੇ ਵਿੱਚ ਕਥਿਤ ਤੌਰ ’ਤੇ ਸ਼ਾਮਲ ਤਿੰਨ ਸ਼ੱਕੀ ਦਹਿਸ਼ਤਗਰਦ ਪੀਲੀਭੀਤ ਵਿੱਚ ਉੱਤਰ ਪ੍ਰਦੇਸ਼ ਤੇ ਪੰਜਾਬ ਪੁਲੀਸ ਦੀ ਸਾਂਝੀ ਟੀਮ ਨਾਲ ਹੋਏ ਮੁਕਾਬਲੇ ਵਿੱਚ ਮਾਰੇ ਗਏ ਸਨ।

ਅਧਿਕਾਰੀਆਂ ਨੇ ਦੱਸਿਆ ਕਿ ਐਂਬੂਲੈਂਸ ਨਾਲ ਟੱਕਰ ਮਾਰਨ ਦੀ ਘਟਨਾ ਮੰਗਲਵਾਰ ਰਾਤ ਨੂੰ ਰਾਮਪੁਰ ਬਾਈਪਾਸ ’ਤੇ ਵਾਪਰੀ ਇਸ ਦੌਰਾਨ ਕੋਈ ਜ਼ਖਮੀ ਨਹੀਂ ਹੋਇਆ ਪਰ ਐਂਬੂਲੈਂਸ ਖਰਾਬ ਹੋ ਗਈ, ਜਿਸ ਤੋਂ ਬਾਅਦ ਲਾਸ਼ਾਂ ਨੂੰ ਕਿਸੇ ਹੋਰ ਵਾਹਨ ‘ਚ ਲਿਜਾਇਆ ਗਿਆ।

ਰਾਮਪੁਰ ਜ਼ਿਲ੍ਹੇ ਦੇ ਪੁਲਿਸ ਸੁਪਰਡੈਂਟ ਵਿਦਿਆਸਾਗਰ ਮਿਸ਼ਰਾ ਨੇ ਦੱਸਿਆ ਕਿ ਪੀਲੀਭੀਤ ਤੋਂ ਤਿੰਨ ਸ਼ੱਕੀ ਦਹਿਸ਼ਤਗਰਦਾਂ ਦੀਆਂ ਲਾਸ਼ਾਂ ਨੂੰ ਲੈ ਕੇ ਪੰਜਾਬ ਜਾ ਰਹੀ ਐਂਬੂਲੈਂਸ ਨੂੰ ਮੰਗਲਵਾਰ ਦੇਰ ਰਾਤ ਰਾਮਪੁਰ ਬਾਈਪਾਸ ’ਤੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਉਨ੍ਹਾਂ ਕਿਹਾ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦੇ ਹੀ ਰਾਮਪੁਰ ਪੁਲੀਸ ਮੌਕੇ ‘ਤੇ ਪਹੁੰਚ ਗਈ ਅਤੇ ਤਿੰਨਾਂ ਲਾਸ਼ਾਂ ਨੂੰ ਨੁਕਸਾਨੇ ਵਾਹਨ ਤੋਂ ਦੂਜੀ ਐਂਬੂਲੈਂਸ ‘ਚ ਲਿਜਾਇਆ ਗਿਆ। ਪੀਟੀਆਈ



News Source link

- Advertisement -

More articles

- Advertisement -

Latest article