ਬਿਹਾਰ: ਜ਼ਹਿਰੀਲੀ ਸ਼ਰਾਬ ਪੀਣ ਕਾਰਨ ਸੱਤ ਮੌਤਾਂ

Must read


ਬੇਤੀਆ (ਬਿਹਾਰ), 19 ਜਨਵਰੀ

ਬਿਹਾਰ ਦੇ ਪੱਛਮੀ ਚੰਪਾਰਨ ਜ਼ਿਲ੍ਹੇ ਵਿੱਚ ਕਥਿਤ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਸੱਤ ਜਣਿਆਂ ਦੀ ਮੌਤ ਹੋ ਗਈ ਜਿਸ ਮਗਰੋਂ ਪ੍ਰਸ਼ਾਸਨ ਨੇ ਜਾਂਚ ਦੇ ਆਦੇਸ਼ ਦਿੱਤੇ ਹਨ। ਇੱਕ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਨੂੰ ਮੌਤਾਂ ਬਾਰੇ ਅੱਜ ਪਤਾ ਚੱਲਿਆ ਹੈ। ਹਾਲਾਂਕਿ, ਪਹਿਲੀ ਮੌਤ ਚਾਰ ਦਿਨ ਪਹਿਲਾਂ ਹੋਈ ਸੀ ਅਤੇ ਸਾਰੀਆਂ ਸੱਤ ਲਾਸ਼ਾਂ ਦਾ ਅੰਤਿਮ ਸੰਸਕਾਰ ਪਹਿਲਾਂ ਹੀ ਕੀਤਾ ਜਾ ਚੁੱਕਾ ਸੀ। ਐੱਸਪੀ ਸੌਰਿਆ ਸੁਮਨ ਨੇ ਦੱਸਿਆ ਕਿ ਸਾਰੀਆਂ ਮੌਤਾਂ ਲੌਰੀਆ ਥਾਣਾ ਖੇਤਰ ਵਿੱਚ ਹੋਈਆਂ ਹਨ। ਸਥਾਨਕ ਲੋਕਾਂ ਨੇ ਮੌਤਾਂ ਲਈ ਜ਼ਹਿਰੀਲੀ ਸ਼ਰਾਬ ਨੂੰ ਜ਼ਿੰਮੇਵਾਰ ਠਹਿਰਾਇਆ ਹੈ ਜਦਕਿ ਐੱਸਪੀ ਨੇ ਕਿਹਾ ਕਿ ਦੋ ਵਿਅਕਤੀਆਂ ਦੀ ਮੌਤਾਂ ਦਾ ਕਾਰਨ ਸ਼ਰਾਬ ਨਹੀਂ ਸੀ। ਸੁਮਨ ਨੇ ਦੱਸਿਆ ਕਿ ਇੱਕ ਵਿਅਕਤੀ ਨੂੰ ਟਰੈਕਟਰ ਨੇ ਟੱਕਰ ਮਾਰ ਦਿੱਤੀ ਸੀ ਜਦਕਿ ਦੂਜੇ ਨੂੰ ਲਕਵਾ ਮਾਰ ਗਿਆ ਸੀ। ਪੱਛਮੀ ਚੰਪਾਰਨ ਦੇ ਡਿਪਟੀ ਡਿਵੈਲਪਮੈਂਟ ਕਮਿਸ਼ਨਰ (ਡੀਡੀਸੀ) ਸੁਮਿਤ ਕੁਮਾਰ ਨੇ ਕਿਹਾ ਕਿ ਮੌਤਾਂ ਦੇ ਕਾਰਨਾਂ ਦਾ ਪਤਾ ਲਾਉਣਾ ਮੁਸ਼ਕਲ ਹੈ ਕਿਉਂਕਿ ਸਾਰੀਆਂ ਲਾਸ਼ਾਂ ਦਾ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਜਾਂਚ ਟੀਮ ਨੂੰ 24 ਘੰਟਿਆਂ ਦੇ ਅੰਦਰ ਰਿਪੋਰਟ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ। -ਪੀਟੀਆਈ



News Source link

- Advertisement -

More articles

- Advertisement -

Latest article