ਪੀਪੀ ਵਰਮਾ
ਪੰਚਕੂਲਾ 20 ਜਨਵਰੀ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਅਤੇ ਮੌਜੂਦਾ ਹਰਿਆਣਾ ਸਰਕਾਰ ਮਹਿਲਾ ਸ਼ਸ਼ਕਤੀਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਸਰਕਾਰ ਦਾ ਯਤਨ ਹੈ ਕਿ ਦੇਸ਼ ਦੇ ਵਿਕਾਸ ਵਿਚ ਮਹਿਲਾਵਾਂ ਦੀ ਅਹਿਮ ਭਾਗੀਦਾਰੀ ਹੋਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਮਾਤਾ-ਭੈਣਾਂ ਵੱਲੋਂ ਅੱਜ ਦਿੱਤੇ ਗਏ ਸੁਝਾਅ ਆਉਣ ਵਾਲੇ ਬਜਟ ਵਿਚ ਮਹਿਲਾਵਾਂ ਨੂੰ ਹੋਰ ਸ਼ਸ਼ਕਤ ਅਤੇ ਮਜ਼ਬੂਤ ਬਣਾਉਣ ਵਿਚ ਅਹਿਮ ਭੂਕਿਮਾ ਨਿਭਾਉਣਗੇ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਪੰਚਕੂਲਾ ਵਿਚ ਪ੍ਰਬੰਧਿਤ ਪ੍ਰੀ-ਬਜਟ ਕੰਸਲਟੇਸ਼ਨ ਮੀਟਿੰਗ ਵਿਚ ਮਹਿਲਾਵਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ 35 ਔਰਤਾਂ ਨੇ ਬਜਟ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲਿਆ ਅਤੇ ਮੁੱਖ ਮੰਤਰੀ ਨੂੰ ਆਪਣੇ ਸੁਝਾਅ ਦਿੱਤੇ।