40.3 C
Patiāla
Wednesday, May 8, 2024

ਪੰਜਾਬ ’ਚ ਐਤਵਾਰ ਨੂੰ ਵੀ ਨਹੀਂ ਮਿਲੇਗੀ ਝੁਲਸਾਉਣ ਵਾਲੀ ਗਰਮੀ ਤੋਂ ਰਾਹਤ: 16 ਤੇ 17 ਮਈ ਨੂੰ ਮੀਂਹ ਦੀ ਸੰਭਾਵਨਾ

Must read


ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 14 ਮਈ

ਦੋ ਦਿਨਾਂ ਤੋਂ ਉੱਤਰੀ ਭਾਰਤ ਨੂੰ ਝੁਲਸਾਉਣ ਵਾਲੀ ਗਰਮੀ ਸ਼ਨਿਚਰਵਾਰ ਅਤੇ ਐਤਵਾਰ ਨੂੰ ਭਿਆਨਕ ਹੋਣ ਦੀ ਸੰਭਾਵਨਾ ਹੈ। ਭਾਰਤ ਦੇ ਮੌਸਮ ਵਿਭਾਗ ਨੇ ‘ਔਰੇਂਜ’ ਅਲਰਟ ਜਾਰੀ ਕਰਦਿਆਂ ਚੇਤਾਵਨੀ ਦਿੱਤੀ ਹੈ ਕਿ ਪੰਜਾਬ, ਹਰਿਆਣਾ ਤੇ ਦਿੱਲੀ ’ਚ ਤਾਪਮਾਨ 46-47 ਡਿਗਰੀ ਸੈਲਸੀਅਸ ਤੱਕ ਵੱਧ ਸਕਦਾ ਹੈ। ਹਰਿਆਣਾ ਦੇ ਸਿਰਸਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 47.6 ਡਿਗਰੀ ਸੈਲਸੀਅਸ ਰਿਹਾ। ਚੰਡੀਗੜ੍ਹ ਵਿੱਚ ਪਾਰਾ 43 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਹਿਸਾਰ ਅਤੇ ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ ਕ੍ਰਮਵਾਰ 46.4 ਅਤੇ 45.4 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਜੋ ਆਮ ਨਾਲੋਂ ਛੇ ਡਿਗਰੀ ਵੱਧ ਹੈ। ਅਗਲੇ 2 ਦਿਨਾਂ ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਖੁਸ਼ਕ ਮੌਸਮ ਜਾਰੀ ਰਹਿਣ ਦੀ ਸੰਭਾਵਨਾ ਹੈ। ਵਿਭਾਗ ਮੁਤਾਬਕ 16 ਅਤੇ 17 ਮਈ ਨੂੰ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਦੇ ਉੱਤਰੀ ਅਤੇ ਉੱਤਰ-ਪੱਛਮੀ ਹਿੱਸਿਆਂ ਵਿੱਚ ਵੱਖ-ਵੱਖ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।





News Source link

- Advertisement -

More articles

- Advertisement -

Latest article