ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 25 ਜਨਵਰੀ
ਜੰਗਲਾਤ ਵਰਕਰ ਯੂਨੀਅਨ ਪੰਜਾਬ ਮੰਡਲ ਨੇ ਜੰਗਲਾਤ ਮੁਲਾਜ਼ਮਾਂ ਦੇ ਮਸਲੇ ਹੱਲ ਕਰਾਉਣ ਲਈ ਮੋਹਾਲੀ ਸਥਿਤ ਮੁੱਖ ਦਫ਼ਤਰ ਬਾਹਰ 28 ਜਨਵਰੀ ਨੂੰ ਸੂਬਾ ਪੱਧਰੀ ਰੈਲੀ ਕਰਨ ਦਾ ਫ਼ੈਸਲਾ ਕੀਤਾ ਹੈ। ਇੱਥੇ ਚੇਅਰਮੈਨ ਹਜ਼ਾਰਾ ਸਿੰਘ, ਜ਼ਿਲ੍ਹਾ ਪ੍ਰਧਾਨ ਰਵੀ ਗੜੀ, ਜਨਰਲ ਸਕੱਤਰ ਰਛਪਾਲ ਸਿੰਘ ਅਤੇ ਵਿੱਤ ਸਕੱਤਰ ਬੂਟਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਵਿਭਾਗ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਪੱਕੇ ਕਰਵਾਉਣ, ਵਰਕਰਾਂ ਤੇ ਵਿਦਿਆ ਦੀ ਯੋਗਤਾ ਲੱਗੀ ਸ਼ਰਤ ਨੂੰ ਖ਼ਤਮ ਕਰਾਉਣ, ਵਰਕਰਾਂ ਦੀ ਨਾਜਾਇਜ਼ ਛਾਂਟੀ ਬੰਦ ਕਰਵਾਉਣ ਲਈ ਲਗਾਤਾਰ 10 ਸਾਲ ਦੀ ਸ਼ਰਤ ਤੋਂ ਛੋਟ ਦੇਣ ਬਾਰੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫ਼ੈਸਲੇ ਨੂੰ ਲਾਗੂ ਕਰਵਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ।