ਮਾਡਰਨ ਕਾਲਜ ਸ਼ੇਰਗੜ੍ਹ ਚੀਮਾ ਵਿੱਚ ਜ਼ਿਲ੍ਹਾ ਪੱਧਰੀ ਖੇਡਾਂ

Must read


ਪੱਤਰ ਪ੍ਰੇਰਕ

ਸੰਦੌੜ, 7 ਫਰਵਰੀ

ਮਾਡਰਨ ਆਫ਼ ਐਜੂਕੇਸ਼ਨ ਸ਼ੇਰਗੜ੍ਹ ਚੀਮਾ ਵਿੱਚ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਮੁੱਖ ਮਹਿਮਾਨ ਵੱਜੋਂ ਸਕੂਲ ਦੇ ਚੇਅਰਮੈਨ ਹਰਪਾਲ ਸਿੰਘ ਉਚੇਚੇ ਤੌਰ ’ਤੇ ਪਹੁੰਚੇ। ਜ਼ਿਲ੍ਹਾ ਯੂਥ ਅਫ਼ਸਰ, ਨਹਿਰੂ ਯੁਵਾ ਕੇਂਦਰ ਸੰਗਰੂਰ ਰਾਹੁਲ ਸੈਨੀ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਖੇਡਾਂ ਬੈਡਮਿੰਟਨ, ਫੁੱਟਬਾਲ, 1600ਮੀਟਰ ਰੇਸ ,400 ਮੀਟਰ ਰੇਸ, ਲੌਂਗ ਜੰਪ, ਟੱਗ ਆਫ਼ ਵਾਰ ਆਦਿ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਤਿੰਨ ਬਲਾਕਾਂ ਦੀਆਂ ਟੀਮਾਂ ਸ਼ਾਮਲ ਹੋਈਆਂ।

ਇਸ ਮੌਕੇ ਟੱਗ ਆਫ਼ ਵਾਰ ਵਿੱਚ ਸੀਨੀਅਰ ਸੀਨੀਅਰ ਸੈਕੰਡਰੀ ਸਕੂਲ ਕੁਠਾਲਾ ਨੇ ਪਹਿਲਾ, ਮਾਡਰਨ ਕਾਲਜ ਆਫ਼ ਐਜੂਕੇਸ਼ਨ ਸ਼ੇਰਗੜ੍ਹ ਚੀਮਾ ਨੇ ਦੂਜਾ, ਮਾਡਰਨ ਕਾਲਜ ਆਫ਼ ਐਜੂਕੇਸ਼ਨ ਰਾਣਵਾ ਨੇ ਤੀਸਰਾ ਸਥਾਨ ਹਾਸਲ ਕੀਤਾ। ਬੈਡਮਿੰਟਨ ਵਿਚ ਵਿਸ਼ਵਪਾਲ ਮਾਡਰਨ ਕਾਲਜ਼ ਆਫ਼ ਐਜੂਕੇਸ਼ਨ ਸ਼ੇਰਗੜ੍ਹ ਚੀਮਾ ਨੇ ਪਹਿਲਾ, ਲਵਪ੍ਰੀਤ ਕੌਰ ਸੀਨੀਅਰ ਸੈਕੰਡਰੀ ਸਕੂਲ ਕੁਠਾਲਾ ਨੇ ਦੂਜਾ, ਰਜਨੀ ਮਾਡਰਨ ਕਾਲਜ ਆਫ ਐਜੂਕੇਸ਼ਨ ਰਾਣਵਾ ਨੇ ਤੀਸਰਾ ਸਥਾਨ ਹਾਸਲ ਕੀਤਾ। ਫੁੱਟਬਾਲ ਵਿਚ ਸੀਨੀਅਰ ਸੈਕੰਡਰੀ ਸਕੂਲ ਕੁਠਾਲਾ ਨੇ ਪਹਿਲਾ, ਮਾਡਰਨ ਸੈਕੂਲਰ ਪਬਲਿਕ ਸਕੂਲ ਸ਼ੇਰਗੜ੍ਹ ਚੀਮਾ ਨੇ ਦੂਜਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਡਾ. ਨੀਤੂ ਸੇਠੀ ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀ ਜੀਵਨ ਦਾ ਅਹਿਮ ਅੰਗ ਹਨ ਜੋ ਵਿਦਿਆਰਥੀਆਂ ਨੂੰ ਸਰੀਰਿਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਰੱਖਦੀਆਂ ਹਨ। ਉਨ੍ਹਾਂ ਖੇਡ ਅਧਿਆਪਕ ਸੁਖਦੀਪ ਸਿੰਘ ਨੂੰ ਖੇਡਾਂ ਦੇ ਸਫਲਤਾਪੂਰਵਕ ਸੰਪੰਨ ਹੋਣ ਤੇ ਵਧਾਈ ਦਿੱਤੀ। ਅੰਤ ਵਿਚ ਜਸਵੀਰ ਕੌਰ ਨੇ ਬੈਸਟ ਐਥਲੀਟ ਦਾ ਖਿਤਾਬ ਦਿੱਤਾ। ਮੰਚ ਸੰਚਾਲਕ ਦੀ ਭੂਮਿਕਾ ਮੈਡਮ ਗੁਰਿੰਦਰ ਕੌਰ ਅਤੇ ਵਿਦਿਆਰਥਣ ਸਮਰ ਤੇ ਮੁਬੀਨ ਨੇ ਨਿਭਾਈ।



News Source link

- Advertisement -

More articles

- Advertisement -

Latest article