ਐੱਸਡੀਐੱਮ ਵੱਲੋਂ ਮਿਨੀ ਸਕਤਰੇਤ ’ਚ ਮੌਕ ਡਰਿੱਲ

Must read


ਸਤਨਾਮ ਸਿੰਘ

ਸ਼ਾਹਬਾਦ ਮਾਰਕੰਡਾ, 7 ਫਰਵਰੀ

ਇਥੇ ਐੱਸਡੀਐੱਮ ਕਪਿਲ ਸ਼ਰਮਾ ਨੇ ਕਿਹਾ ਕਿ ਭੂਚਾਲ, ਅੱਗ ਤੇ ਹੋਰ ਕੁਦਰਤੀ ਆਫਤਾਂ ਤੋਂ ਬਚਣ ਲਈ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। ਇਸ ਲਈ ਮੌਕ ਡਰਿਲ ਰਾਹੀਂ ਸਾਰੇ ਵਿਭਾਗ ਆਫਤ ਦੌਰਾਨ ਆਪਣੀਆਂ ਜ਼ਿੰਮੇਵਾਰੀਆਂ ਦਾ ਅਭਿਆਸ ਕਰਦੇ ਹਨ। ਇਸ ਦੇ ਨਾਲ ਹੀ ਆਫਤ ਦੌਰਾਨ ਕਿਹੜੇ ਵਿਸ਼ਿਆਂ ’ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ, ਇਸ ਬਾਰੇ ਵੀ ਜਾਣਕਾਰੀ ਮੌਕ ਡਰਿੱਲ ਰਾਹੀਂ ਪ੍ਰਾਪਤ ਕੀਤੀ ਜਾ ਸਕਦੀ ਹੈ। ਐੱਸਡੀਐੱਮ ਕਪਿਲ ਸ਼ਰਮਾ ਨਵੇਂ ਮਿਨੀ ਸਕਤਰੇਤ ਦੇ ਪ੍ਰਬੰਧਕੀ ਬਲਾਕ ਵਿੱਚ ਐੱਲਡੀਆਰਐੱਫ ਤੇ ਪ੍ਰਸ਼ਾਸਨ ਦੀ ਅਗਵਾਈ ਹੇਠ ਕਰਵਾਈ ਮੌਕ ਡਰਿੱਲ ਪ੍ਰੋਗਰਾਮ ਵਿੱਚ ਅਧਿਕਾਰੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਭੂਚਾਲ ਅਤੇ ਅੱਗ ਵਰਗੀਆਂ ਕੁਦਰਤੀ ਆਫਤਾਂ ਤੋਂ ਬਚਾਅ ਕਰਨ ਲਈ ਕਿੰਨਾਂ ਕਿੰਨਾ ਵਿਸ਼ਿਆਂ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ। ਐੱਨਡੀਆਰਐੱਫ ਦੇ ਅਧਿਕਾਰੀ ਪੰਕਜ ਨੇ ਸਾਰੇ ਅਧਿਕਾਰੀਆਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ’ਤੇ ਕਿਵੇਂ ਕਾਬੂ ਪਾਉਣਾ ਹੈ ਬਾਰੇ ਮੌਕ ਡਰਿੱਲ ਕਰਵਾਈ। ਇਸ ਮੌਕੇ ਐੱਨਡੀਆਰਐੱਫ ਵੱਲੋਂ ਸਾਰੇ ਅਧਿਕਾਰੀਆਂ ਨੂੰ ਯਾਦਗਾਰੀ ਚਿੰਨ੍ਹ ਦਿੱਤੇ ਗਏ। ਇਸ ਮੌਕੇ ਡੀਐੱਸਪੀ ਓਮ ਪ੍ਰਕਾਸ਼, ਨਾਇਬ ਤਹਿਸੀਲਦਾਰ ਪਰਮਜੀਤ ਸਣੇ ਕਈ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।



News Source link

- Advertisement -

More articles

- Advertisement -

Latest article