ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਫਰਵਰੀ
ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ ਆਸ਼ਰਿਤਾਂ ਲਈ ਐਕਸ-ਗ੍ਰੇਸ਼ੀਆ ਰਕਮ 50 ਲੱਖ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਹੈ। ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ ਸ਼ਹੀਦ ਸੈਨਿਕਾਂ ਦੇ 24 ਪਰਿਵਾਰਾਂ ਨੂੰ ਇਸ ਵਧੀ ਹੋਈ ਵਿੱਤੀ ਸਹਾਇਤਾ ਦਾ ਲਾਭ ਮਿਲ ਚੁੱਕਾ ਹੈ। ਉਨ੍ਹਾਂ ਕਿਹਾ ਕਿ ਐਕਸ-ਗ੍ਰੇਸ਼ੀਆ ਵਾਧੇ ਤੋਂ ਇਲਾਵਾ ਸਰਕਾਰ ਵੱਲੋਂ ਕਈ ਹੋਰ ਭਲਾਈ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਥਿਰਤਾ ਅਤੇ ਸਹਾਇਤਾ ਪ੍ਰਦਾਨ ਕਰਨਾ ਹੈ ਜਿਨ੍ਹਾਂ ਨੇ ਦੇਸ਼ ਲਈ ਕੁਰਬਾਨੀਆਂ ਦਿੱਤੀਆਂ ਹਨ।
The post 24 ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਮਿਲਿਆ ਇੱਕ ਕਰੋੜ ਐਕਸ-ਗ੍ਰੇਸ਼ੀਆ appeared first on Punjabi Tribune.