ਪ੍ਰਯਾਗਰਾਜ, 10 ਫਰਵਰੀ
ਰਾਸ਼ਟਰਪਤੀ ਦਰੋਪਦੀ ਮੁਰਮੂ ਮਹਾਂਕੁੰਭ ਮੇਲੇ ਦੌਰਾਨ ਤ੍ਰਿਵੇਣੀ ਦੇ ਸੰਗਮ ਉੱਤੇ ਆਸਥਾ ਦੀ ਡੁਬਕੀ ਲਾਉਣ ਲਈ ਪ੍ਰਯਾਗਰਾਜ ਪਹੁੰਚ ਗਏ ਹਨ।
Governor of Uttar Pradesh Smt Anandiben Patel and Chief Minister Yogi Adityanath received President Droupadi Murmu on her arrival at Prayagraj. pic.twitter.com/cQnZzPcQar
— President of India (@rashtrapatibhvn) February 10, 2025
ਰਾਸ਼ਟਰਪਤੀ ਭਵਨ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ ਕਿ ਯੂਪੀ ਦੀ ਰਾਜਪਾਲ ਆਨੰਦੀਬੇਨ ਪਟੇਲ ਤੇ ਰਾਜ ਦੇ ਮੁੱਖ ਮੰਤਰੀ ਯੋਗੀ ਆਦਿੱਤਿਅਨਾਥ ਨੇ ਇਥੇ ਪਹੁੰਚਣ ’ਤੇ ਰਾਸ਼ਟਰਪਤੀ ਮੁਰਮੂ ਦਾ ਸਵਾਗਤ ਕੀਤਾ। ਮੁਰਮੂ ਨੇ ਤ੍ਰਿਵੇਣੀ ਦੇ ਸੰਗਮ ’ਤੇ ਪਰਵਾਸੀ ਪੰਛੀਆਂ ਨੂੰ ਚੋਗਾ ਵੀ ਪਾਇਆ।
ਇਸ ਤੋਂ ਪਹਿਲਾਂ ਅੱਜ ਦਿਨੇਂ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਆਪਣੇ ਪਰਿਵਾਰ ਨਾਲ ਸੰਗਮ ਦੇ ਘਾਟ ’ਤੇ ਇਸ਼ਨਾਨ ਕੀਤਾ। -ਏਐੱਨਆਈ