ਤਿੰਨ ਲੜਕੀਆਂ ਭੇਤਭਰੀ ਹਾਲਤ ’ਚ ਲਾਪਤਾ – Punjabi Tribune

Must read


ਨਿੱਜੀ ਪੱਤਰ ਪ੍ਰੇਰਕ

ਇੱਥੇ ਵੱਖ-ਵੱਖ ਥਾਵਾਂ ਤੋਂ ਤਿੰਨ ਲੜਕੀਆਂ ਭੇਤ-ਭਰੀ ਹਾਲਤ ਵਿੱਚ ਲਾਪਤਾ ਹੋ ਗਈਆਂ ਹਨ। ਇਸ ਸਬੰਧੀ ਥਾਣਾ ਸਰਾਭਾ ਨਗਰ ਦੀ ਪੁਲੀਸ ਨੂੰ ਰੜੀ ਮੁਹੱਲਾ ਬਾੜੇਵਾਲ ਅਵਾਣਾ ਵਾਸੀ ਸੁਕਿੰਦਰ ਸਾਹਨੀ ਨੇ ਦੱਸਿਆ ਕਿ ਉਸਦੀ ਬੇਟੀ ਰੂਪਾ ਕੁਮਾਰੀ (18-19 ਸਾਲ) ਬਿਨਾਂ ਪੁੱਛੇ ਘਰੋਂ ਕਿਧਰੇ ਚਲੀ ਗਈ ਹੈ। ਉਸਦੀ ਕਾਫ਼ੀ ਭਾਲ ਕੀਤੀ ਗਈ ਹੈ ਪਰ ਉਹ ਕਿਧਰੇ ਨਹੀਂ ਮਿਲੀ। ਉਸਨੂੰ ਸ਼ੱਕ ਹੈ ਕਿ ਕਿਸੇ ਵਿਅਕਤੀ ਨੇ ਉਸਦੀ ਲੜਕੀ ਨੂੰ ਆਪਣੀ ਨਾਜਾਇਜ਼ ਹਿਰਾਸਤ ਵਿੱਚ ਨਿੱਜੀ ਸਵਾਰਥ ਲਈ ਕਿਧਰੇ ਲੁਕਾ ਕੇ ਰੱਖਿਆ ਹੋਇਆ ਹੈ।

ਇਸੇ ਤਰ੍ਹਾਂ ਥਾਣਾ ਫੋਕਲ ਪੁਅਇੰਟ ਦੀ ਪੁਲੀਸ ਨੂੰ ਹੈਮਟਨ ਹੋਮਜ਼, ਚੰਡੀਗੜ੍ਹ ਰੋਡ ਵਾਸੀ ਮੀਰਾ ਨੇ ਦੱਸਿਆ ਕਿ ਉਸ ਦੀ ਨਾਬਾਲਗ ਲੜਕੀ ਘਰੋਂ ਬਿਨਾਂ ਦੱਸੇ ਕਿਧਰੇ ਚਲੀ ਗਈ ਹੈ ਜਿਸਦੀ ਕਾਫ਼ੀ ਭਾਲ ਕੀਤੀ ਗਈ, ਪਰ ਉਹ ਕਿਧਰੇ ਨਹੀਂ ਮਿਲੀ। ਉਸਨੂੰ ਸ਼ੱਕ ਹੈ ਕਿ ਉਸਦੀ ਲੜਕੀ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਨਿੱਜੀ ਸਵਾਰਥ ਲਈ ਆਪਣੀ ਨਾਜਾਇਜ਼ ਹਿਰਾਸਤ ਵਿੱਚ ਰੱਖਿਆ ਹੋਇਆ ਹੈ।

ਥਾਣਾ ਮੇਹਰਬਾਨ ਦੀ ਪੁਲੀਸ ਨੂੰ ਹਰਕ੍ਰਿਸ਼ਨ ਵਿਹਾਰ ਮੇਹਰਬਾਨ ਵਾਸੀ ਪ੍ਰਕਾਸ਼ ਪੁੱਤੀ ਲਾਲ ਨੇ ਦੱਸਿਆ ਕਿ ਉਸਦੀ ਲੜਕੀ ਨੀਲਮ ਘਰ ਤੋਂ ਸਾਮਾਨ ਲੈਣ ਲਈ ਦੁਕਾਨ ’ਤੇ ਗਈ ਸੀ ਪਰ ਵਾਪਸ ਨਹੀਂ ਆਈ। ਉਸਦੀ ਭਾਲ ਕਰਨ ’ਤੇ ਪਤਾ ਲੱਗਾ ਕਿ ਸਾਕਿਮ ਉਸਨੂੰ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਕਿਧਰੇ ਲੈ ਗਿਆ ਹੈ। ਪੁਲੀਸ ਵੱਲੋਂ ਤਿੰਨਾਂ ਮਾਮਲਿਆਂ ਵਿੱਚ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।

 



News Source link

- Advertisement -

More articles

- Advertisement -

Latest article