ਪਟਿਆਲਾ ਤੇ ਸ਼ੇਰਪੁਰ ’ਚ ਸੁਰੱਖਿਆ ਬਲਾਂ ਵੱਲੋਂ ਫਲੈਗ ਮਾਰਚ

Must read


ਸਰਬਜੀਤ ਸਿੰਘ ਭੰਗੂ

ਪਟਿਆਲਾ, 4 ਮਾਰਚ

ਇੱਥੇ ਰੈਪਿਡ ਐਕਸ਼ਨ ਫੋਰਸ ਦੀ 194 ਬਟਾਲੀਅਨ ਦੀ ਟੁਕੜੀ ਨੇ ਅੱਜ ਪੰਜਾਬ ਪੁਲੀਸ ਨਾਲ ਮਿਲ ਕੇ ਫਲੈਗ ਮਾਰਚ ਕੀਤਾ। ਕਮਾਂਡੈਂਟ ਕਿਸ਼ੋਰ ਕੁਮਾਰ ਦੇ ਨਿਰਦੇਸ਼ਾਂ ’ਤੇ ਰਾਜੀਵ ਕੁਮਾਰ ਦੀ ਅਗਵਾਈ ਹੇਠ ਫੋਰਸ ਵੱਲੋਂ ਥਾਣਾ ਕੋਤਵਾਲੀ ਅਤੇ ਥਾਣਾ ਸਿਵਲ ਲਾਈਨ ਦੇ ਥਾਣਾ ਮੁਖੀਆਂ ਅਤੇ ਪੁਲੀਸ ਟੀਮਾਂ ਦੇ ਸਹਿਯੋਗ ਨਾਲ ਸੰਵੇਦਨਸ਼ੀਲ ਇਲਾਕਿਆਂ ’ਚ ਫਲੈਗ ਮਾਰਚ ਕੀਤਾ ਗਿਆ। ਇਸ ਦੌਰਾਨ ਜਵਾਨਾਂ ਨੇ ਖੇਤਰ ਦੇ ਪ੍ਰਮੁੱਖ ਵਿਅਕਤੀਆਂ ਅਤੇ ਸਮਾਜ ਦੇ ਮੈਂਬਰਾਂ ਨਾਲ ਗੱਲਬਾਤ ਕਰਕੇ ਖੇਤਰ ਦੇ ਸਮਾਜਿਕ ਢਾਂਚੇ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਸਥਾਨਕ ਸਮਾਜ ਨਾਲ ਸਹਿਯੋਗ ਵਧਾਉਣ ਲਈ ਸੰਪਰਕ ਬਣਾਇਆ ਤੇ ਅਮਨ ਸ਼ਾਂਤੀ ਕਾਇਮ ਰੱਖਣ ਦੀ ਅਪੀਲ ਕੀਤੀ। ਇਸ ਮਾਰਚ ਦਾ ਉਦੇਸ਼ ਖੇਤਰ ਵਿਚ ਅਮਨ-ਸ਼ਾਂਤੀ ਬਣਾਈ ਰੱਖਣ, ਸੰਵੇਦਨਸ਼ੀਲ ਖੇਤਰਾਂ ਦੀ ਜਾਣਕਾਰੀ ਇਕੱਠੀ ਕਰਨੀ ਅਤੇ ਅਸਮਾਜਿਕ ਤੱਤਾਂ ’ਤੇ ਨਜ਼ਰ ਰੱਖਣੀ ਸੀ।

ਸ਼ੇਰਪੁਰ (ਬੀਰਬਲ ਰਿਸ਼ੀ): ਰੈਪਿਡ ਐਕਸ਼ਨ ਫੋਰਸ ਨੇ ਅੱਜ ਕਸਬਾ ਸ਼ੇਰਪੁਰ ’ਚ ਜਿੱਥੇ ਅਮਨ ਬਹਾਲੀ ਲਈ ਡਿਪਟੀ ਕਮਾਂਡੈਂਟ ਸੰਜੇ ਯਾਦਵ ਦੀ ਅਗਵਾਈ ਹੇਠ ਚੋਣਵੀਆਂ ਥਾਵਾਂ ’ਤੇ ਫਲੈਗ ਮਾਰਚ ਕੀਤਾ ਉੱਥੇ ਐੱਸਐੱਚਓ ਸ਼ੇਰਪੁਰ ਬਲਵੰਤ ਸਿੰਘ ਨਾਲ ਥਾਣਾ ਸ਼ੇਰਪੁਰ ਵਿੱਚ ਮੀਟਿੰਗ ਕੀਤੀ। 194 ਬਟਾਲੀਅਨ ਆਰੲਐੱਫ਼ ਹੈੱਡਕੁਆਰਟਰ ਬਵਾਨਾ ਦਿੱਲੀ ਨਾਲ ਸਬੰਧਤ ਫੋਰਸ ਨੇ ਲੋੜ ਪੈਣ ’ਤੇ ਫੌਰੀ ਐਕਸ਼ਨ ਲਈ ਭੂਗੋਲਿਕ ਸਥਿਤੀਆਂ ਤੋਂ ਇਲਾਵਾ ਇਲਾਕੇ ਬਾਰੇ ਜਾਣਕਾਰੀ ਇਕੱਤਰ ਕੀਤੀ। ਐੱਸਐੱਚਓ ਬਲਵੰਤ ਸਿੰਘ ਨੇ ਥਾਣਾ ਸ਼ੇਰਪੁਰ ਵਿੱਚ ਆਰਏਐੱਫ਼ ਦੀ ਟੀਮ ਦਾ ਸਵਾਗਤ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।



News Source link

- Advertisement -

More articles

- Advertisement -

Latest article