ਪੱਤਰ ਪ੍ਰੇਰਕ
ਜ਼ੀਰਾ, 7 ਮਾਰਚ
ਟਰੇਡ ਯੂਨੀਅਨ ਕੌਂਸਲ ਜ਼ੀਰਾ ਦਾ ਵਿਸ਼ੇਸ਼ ਡੈਲੀਗੇਟ ਇਜਲਾਸ ਸ਼ਿਵਾਲਾ ਮੰਦਰ ਜ਼ੀਰਾ ਵਿੱਚ ਕਰਵਾਇਆ ਗਿਆ। ਇਸ ਦੌਰਾਨ ਜਥੇਬੰਦੀ ਵੱਲੋਂ ਪਿਛਲੇ ਕੰਮਾਂ ਦਾ ਲੇਖਾ-ਜੋਖਾ ਅਤੇ ਆਉਣ ਵਾਲੇ ਸਮੇਂ ਲਈ ਵਿਉਂਤਬੰਦੀ ਕੀਤੀ ਗਈ। ਇਸ ਮੌਕੇ ਸਰਬਸੰਮਤੀ ਨਾਲ ਕੌਂਸਲ ਦੀ ਨਵੀਂ ਬਾਡੀ ਦੀ ਚੋਣ ਸੇਵਾਮੁਕਤ ਨਾਇਬ ਤਹਿਸੀਲਦਾਰ ਗੁਰਤੇਜ ਸਿੰਘ ਗਿੱਲ, ਸਹਾਰਾ ਕਲੱਬ ਜ਼ੀਰਾ ਦੇ ਪ੍ਰਧਾਨ ਨਛੱਤਰ ਸਿੰਘ, ਅੰਗਰੇਜ਼ ਸਿੰਘ ਅਟਵਾਲ, ਕਾਮਰੇਡ ਕਸ਼ਮੀਰ ਸਿੰਘ, ਬਲਵਿੰਦਰ ਕੌਰ ਲਹੁਕਾ ਆਦਿ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ਵਿੱਚ ਤਰਸੇਮ ਸਿੰਘ ਹਰਾਜ ਦੂਸਰੀ ਵਾਰ ਪ੍ਰਧਾਨ ਬਣੇ ਜਦਕਿ ਬਲਦੇਵ ਰਾਜ ਗਾਦੜੀਵਾਲਾ ਜਨਰਲ ਸਕੱਤਰ ਅਤੇ ਹਰਨੇਕ ਸਿੰਘ ਖਜ਼ਾਨਚੀ ਚੁਣੇ ਗਏ।
ਇਸ ਮੌਕੇ ਚੁਣੇ ਗਏ ਨਵੇਂ ਅਹੁਦੇਦਾਰਾਂ ਨੇ ਭਰੋਸਾ ਦਿਵਾਇਆ ਕਿ ਉਹ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਅਮਰਜੀਤ ਸਿੰਘ ਸਨ੍ਹੇਰਵੀ, ਹਰਮਨਦੀਪ ਸਿੰਘ ਸਿਹਤ ਵਿਭਾਗ, ਜੈ ਸ੍ਰੀ ਦੱਤ ਸ਼ਰਮਾ, ਪ੍ਰਕਿਰਤੀ ਕਲੱਬ ਜ਼ੀਰਾ ਦੇ ਪ੍ਰਧਾਨ ਜਰਨੈਲ ਸਿੰਘ ਭੁੱਲਰ ਆਦਿ ਨੇ ਕਿਹਾ ਕਿ ਸਰਕਾਰ ਡਟ ਕੇ ਕਾਰਪੋਰੇਟ ਘਰਾਣਿਆਂ ਦਾ ਸਾਥ ਦੇ ਰਹੀ ਹੈ, ਜਿਸ ਨਾਲ ਅਮੀਰ ਹੋਰ ਅਮੀਰ ਹੋ ਰਿਹਾ ਹੈ ਤੇ ਆਮ ਵਰਗ ਨੂੰ ਆਪਣੇ ਹੱਕਾਂ ਲਈ ਸੜਕਾਂ ਤੇ ਧਰਨੇ ਲਗਾ ਕੇ ਰੁਲਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮੂਹ ਜਥੇਬੰਦੀਆਂ ਨੂੰ ਆਪਣੇ ਹੱਕਾਂ ਲਈ ਮੋਢੇ ਨਾਲ ਮੋਢਾ ਜੋੜ ਕੇ ਚੱਲਣਾ ਚਾਹੀਦਾ ਹੈ ਤਾਂ ਜੋ ਉਹ ਆਪਣੀਆਂ ਮੰਗਾਂ ਸਰਕਾਰ ਤੋਂ ਮਨਵਾ ਸਕੀਏ। ਸਮਾਗਮ ਦੌਰਾਨ ਸਟੇਜ ਸੈਕਟਰੀ ਦੀ ਭੂਮਿਕਾ ਬਲਦੇਵ ਰਾਜ ਗਾਦੜੀਵਾਲਾ ਨੇ ਬਾਖੂਬੀ ਨਿਭਾਈ। ਇਸ ਮੌਕੇ ਮਲਕੀਤ ਸਿੰਘ ਗਾਦੜੀਵਾਲਾ, ਕਾਮਰੇਡ ਕੁਲਵੰਤ ਸਿੰਘ, ਮਹਿੰਦਰ ਸਿੰਘ, ਜਗੀਰ ਸਿੰਘ, ਮੇਜਰ ਸਿੰਘ, ਰੋਹਨ ਕੁਮਾਰ ਸਫਾਈ ਸੇਵਕ ਯੂਨੀਅਨ, ਕਰਮਜੀਤ ਸਿੰਘ ਸਿਵਲ ਹਸਪਤਾਲ ਜ਼ੀਰਾ, ਹਰਪ੍ਰੀਤ ਸਿੰਘ ਭਾਟੀਆ, ਤਰਸੇਮ ਸਿੰਘ ਨਹਿਰੀ ਵਿਭਾਗ, ਕਿੱਕਰ ਸਿੰਘ ਪ੍ਰਧਾਨ ਪੈਨਸ਼ਨਰ ਯੂਨੀਅਨ, ਹਰਜੀਤ ਸਿੰਘ ਵਧਵਾ ਤੇ ਹੋਰ ਹਾਜ਼ਰ ਸਨ।