ਗੁਰੂਸਰ ਸੁਧਾਰ:
ਥਾਣਾ ਸੁਧਾਰ ਦੀ ਪੁਲੀਸ ਨੇ ਲੰਘੀ ਰਾਤ ਸੁਧਾਰ ਕਾਲਜ ਦੇ ਲਾਗੇ ਹੁੱਲੜਬਾਜ਼ੀ ਕਰਨ ਵਾਲੇ 7 ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਕੇ ਕਾਨੂੰਨੀ ਕਾਰਵਾਈ ਅਰੰਭ ਦਿੱਤੀ ਹੈ। ਜਾਂਚ ਅਫ਼ਸਰ ਥਾਣੇਦਾਰ ਹਰਪ੍ਰੀਤ ਸਿੰਘ ਅਨੁਸਾਰ ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਖ਼ਾਲਸਾ ਕਾਲਜ ਸੁਧਾਰ ਤੋਂ ਅੱਗੇ 7-8 ਨੌਜਵਾਨ ਹੁੱਲੜਬਾਜ਼ੀ ਕਰ ਰਹੇ ਸਨ। ਪੁਲੀਸ ਪਾਰਟੀ ਨੇ ਤਿੰਨ ਨੌਜਵਾਨਾਂ ਨੂੰ ਮੌਕੇ ’ਤੇ ਕਾਬੂ ਕਰ ਲਿਆ ਅਤੇ ਦੋ ਭੱਜਣ ਵਿੱਚ ਕਾਮਯਾਬ ਹੋ ਗਏ। ਉਨ੍ਹਾਂ ਦੱਸਿਆ ਕਿ ਰਾਜਵੀਰ ਸਿੰਘ ਵਾਸੀ ਹਲਵਾਰਾ, ਜਸਪ੍ਰੀਤ ਸਿੰਘ ਵਾਸੀ ਘੁਮਾਣ, ਸੁਖਪ੍ਰੀਤ ਸਿੰਘ ਵਾਸੀ ਬੁਰਜ ਹਰੀ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦਕਿ ਤਨਵੀਰ ਸਿੰਘ ਅਤੇ ਜਸਪ੍ਰੀਤ ਸਿੰਘ ਵਾਸੀ ਬੁਰਜ ਲਿਟਾਂ ਭੱਜਣ ਵਿੱਚ ਕਾਮਯਾਬ ਹੋ ਗਏ। ਇਸ ਤੋਂ ਇਲਾਵਾ 2-3 ਨੌਜਵਾਨਾਂ ਦੀ ਹਾਲੇ ਤੱਕ ਪਹਿਚਾਣ ਨਹੀਂ ਹੋ ਸਕੀ। -ਪੱਤਰ ਪ੍ਰੇਰਕ