ਲੰਡਨ, 28 ਮਾਰਚ
ਕਿੰਗ ਚਾਰਲਸ ਤੀਜੇ ਨੂੰ ਕੈਂਸਰ ਦੇ ਇਲਾਜ ਤੋਂ ਬਾਅਦ ਸਮੱਸਿਆ ਆਉਣ ਕਾਰਨ ਹਸਪਤਾਲ ਦਾਖਲ ਕਰਵਾਇਆ ਗਿਆ। ਬਕਿੰਘਮ ਪੈਲੇਸ ਦੇ ਬੁਲਾਰੇ ਨੇ ਦੱਸਿਆ ਕਿ ਚਾਰਲਸ (76) ਨੂੰ ਕੁਝ ਸਮੇਂ ਲਈ ਹਸਪਤਾਲ ਲਿਜਾਇਆ ਗਿਆ ਪਰ ਉਹ ਆਪਣੀ ਲੰਡਨ ਸਥਿਤ ਰਿਹਾਇਸ਼ ’ਤੇ ਪਰਤ ਆਏ ਹਨ ਅਤੇ ਉਨ੍ਹਾਂ ਦੇ ਅੱਜ ਦੇ ਸਾਰੇ ਰੁਝੇਵੇਂ ਰੱਦ ਕਰ ਦਿੱਤੇ ਗਏ ਹਨ। ਦੱਸਣਾ ਬਣਦਾ ਹੈ ਕਿ ਕਿੰਗ ਚਾਰਲਸ ਨੂੰ ਪਿਛਲੇ ਸਾਲ ਫਰਵਰੀ ’ਚ ਕੈਂਸਰ ਦੀ ਬਿਮਾਰੀ ਦਾ ਪਤਾ ਲੱਗਿਆ ਸੀ। ਹਾਲੇ ਇਹ ਪਤਾ ਨਹੀਂ ਲੱਗਿਆ ਕਿ ਕੈਂਸਰ ਦੇ ਇਲਾਜ ਦੇ ਉਨ੍ਹਾਂ ’ਤੇ ਕੀ ਪ੍ਰਭਾਵ ਪਏ ਹਨ।