ਕਈ ਆਗੂ ਸ੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ – Punjabi Tribune

Must read


ਨਿੱਜੀ ਪੱਤਰ ਪ੍ਰੇਰਕ

ਲੁਧਿਆਣਾ, 26 ਅਪਰੈਲ

ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵਕਤ ਵੱਡੀ ਤਾਕਤ ਮਿਲੀ ਜਦੋਂ ਦੂਜੀਆਂ ਪਾਰਟੀਆਂ ਦੇ ਸੈਂਕੜੇ ਆਗੂਆਂ ਅਤੇ ਵਰਕਰਾਂ ਨੇ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਆਪਣੀਆਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਮਹਿਲਾ ਵਿੰਗ ਦੀ ਪ੍ਰਧਾਨ ਨੀਲਮ ਕੋਹਲੀ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਦੀਆਂ ਔਰਤਾਂ ਨਾਲ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਸੰਯੁਕਤ ਸਕੱਤਰ ਸਚਿਨ ਅਰੋੜਾ ਅਤੇ ਭਾਜਪਾ ਦੇ ਸਰਕਲ ਪ੍ਰਧਾਨ ਕਮਲਜੀਤ ਸਿੰਘ ਸੇਠੀ ਨੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸੁਖਬੀਰ ਸਿੰਘ ਬਾਦਲ ਵੱਲੋਂ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਸਿਰੋਪਾਓ ਭੇਟ ਕਰਕੇ ਪਾਰਟੀ ’ਚ ਸ਼ਾਮਲ ਕੀਤਾ ਗਿਆ। ਸੁਖਬੀਰ ਬਾਦਲ ਨੇ ਪਾਰਟੀ ਵਿੱਚ ਸ਼ਾਮਲ ਆਗੂਆਂ ਅਤੇ ਵਰਕਰਾਂ ਨੂੰ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹਰ ਇੱਕ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਲੁਧਿਆਣਾ ਪੱਛਮੀ ਹਲਕੇ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੀ ਜਿੱਤ ਲਈ ਇਕਜੁੱਟ ਹੋ ਕੇ ਕੰਮ ਕਰਨ। ਇਸ ਮੌਕੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਵੀ ਵਰਕਰਾਂ ਦਾ ਸਵਾਗਤ ਕੀਤਾ।



News Source link

- Advertisement -

More articles

- Advertisement -

Latest article