Ludhiana: 'ਜੇ 1 ਕਰੋੜ ਰੁਪਏ ਨਾ ਦਿੱਤੇ ਤਾਂ ਦੇ ਦਵਾਂਗੇ ਮੌਤ', ਸੁਨਿਆਰੇ ਨੂੰ ਆਇਆ ਧਮਕੀ ਭਰਿਆ ਫੋਨ, ਇਲਾਕੇ 'ਚ ਮੱਚਿਆ ਹੜਕੰਪ, ਪੁਲਿਸ ਕਰ ਰਹੀ ਜਾਂਚ

Must read



ਪੰਜਾਬ ਦੇ ਵਿੱਚ ਧਮਕੀ ਭਰੇ ਫੋਨਾਂ ਦਾ ਸਿਲਸਿਲਾਂ ਰੁਕ ਨਹੀਂ ਰਿਹਾ ਹੈ। ਨਵਾਂ ਮਾਮਲਾ ਪੰਜਾਬ ਦੇ ਲੁਧਿਆਣਾ ਤੋਂ ਸਾਹਮਣੇ ਆਇਆ ਹੈ, ਜਿੱਥੇ ਕੁਝ ਬਦਮਾਸ਼ਾਂ ਨੇ ਸੁਨਿਆਰੇ ਤੋਂ 1 ਕਰੋੜ ਰੁਪਏ ਦੀ ਰੰਗਦਾਰੀ ਮੰਗੀ ਹੈ। ਕਾਰੋਬਾਰੀ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਮਾਮਲੇ ਦੀ ਜਾਂਚ ਵਿੱਚ ਲੱਗ ਗਈ ਹੈ। ਪੁਲਿਸ ਨੇ ਫਿਲਹਾਲ ਅੰਮ੍ਰਿਤ ਦਾਲਮ ਗਰੁੱਪ ਦੇ ਨਾਮ ਨਾਲ ਮਾਮਲਾ ਦਰਜ ਕੀਤਾ ਹੈ ਅਤੇ ਇਸਦੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ।

1 ਕਰੋੜ ਰੁਪਏ ਨਾ ਦੇਣ ‘ਤੇ ਮਿਲੀ ਜਾਨੋਂ ਮਾਰਨ ਦੀ ਧਮਕੀ 

ਪੀੜਤ ਸੁਨਿਆਰੇ ਸਚਿਨ ਨੇ ਪੁਲਿਸ ਨੂੰ ਦੱਸਿਆ ਕਿ ਉਸਦਾ ਤਾਜਪੁਰ ਰੋਡ ਅਤੇ ਰਾਹਾਂ ਰੋਡ ‘ਤੇ ਸੋਨੇ ਦੀ ਜਵੈਲਰੀ ਦਾ ਕਾਰੋਬਾਰ ਹੈ। ਕਿਸੇ ਵਿਅਕਤੀ ਨੇ ਉਸਨੂੰ ਫ਼ੋਨ ਕਰਕੇ 1 ਕਰੋੜ ਰੁਪਏ ਦੀ ਰੰਗਦਾਰੀ ਮੰਗੀ ਹੈ। ਰੰਗਦਾਰੀ ਨਾ ਦੇਣ ‘ਤੇ ਉਸਨੂੰ ਮੌਤ ਦੀ ਧਮਕੀ ਵੀ ਦਿੱਤੀ ਗਈ।

4 ਦਸੰਬਰ ਨੂੰ ਵਟਸਐਪ ਨੰਬਰ ਤੋਂ ਆਈ ਕਾਲ

ਸਚਿਨ ਦੇ ਮੁਤਾਬਕ ਉਹ ਪਿਛਲੇ ਕਈ ਸਾਲਾਂ ਤੋਂ ਆਪਣੇ ਪਰਿਵਾਰ ਨਾਲ ਮਿਲ ਕੇ ਇਹ ਕਾਰੋਬਾਰ ਚਲਾ ਰਿਹਾ ਹੈ। 4 ਦਸੰਬਰ 2025 ਨੂੰ ਉਸਦੇ ਵਟਸਐਪ ਨੰਬਰ ‘ਤੇ ਇੱਕ ਕਾਲ ਆਈ। ਕਾਲ ਕਰਨ ਵਾਲੇ ਨੇ ਖੁਦ ਨੂੰ ਅੰਮ੍ਰਿਤ ਦਾਲਮ ਗਰੁੱਪ ਦਾ ਮੈਂਬਰ ਦੱਸਦੇ ਹੋਏ 1 ਕਰੋੜ ਰੁਪਏ ਦੀ ਮੰਗ ਕੀਤੀ। ਉਸਨੇ ਧਮਕੀ ਦਿੱਤੀ ਕਿ ਜੇ ਪੈਸੇ ਨਾ ਦਿੱਤੇ ਗਏ ਤਾਂ ਉਸਨੂੰ ਮੌਤ ਦੇ ਦਿੱਤੀ ਜਾਵੇਗੀ।

ਪੁਲਿਸ ਹੁਣ ਇਸ ਮਾਮਲੇ ਵਿੱਚ ਵਟਸਐਪ ਨੰਬਰ ‘ਤੇ ਆਈ ਕਾਲ ਦੀ ਵਿਸਥਾਰ ਨਾਲ ਜਾਂਚ ਕਰ ਰਹੀ ਹੈ ਅਤੇ ਕਾਲ ਕਰਨ ਵਾਲੇ ਦੀ ਤਲਾਸ਼ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਆਰੋਪੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 

ਹੋਰ ਪੜ੍ਹੋ

ਹੋਰ ਪੜ੍ਹੋ



News Source link

- Advertisement -

More articles

- Advertisement -

Latest article